A2Z सभी खबर सभी जिले कीअन्य खबरेताज़ा खबरपंजाब

ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਦਾ ਰਾਸ਼ਟਰ-ਪੱਧਰੀ ਮੁਕਾਬਲਿਆਂ ਵਿੱਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ ਮੰਡੀ ਡੱਬਵਾਲੀ ਵੱਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਵਿਖੇ ਰਾਸ਼ਟਰੀ ਪੱਧਰ ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਡੀ.ਏ.ਵੀ ਕਾਲਜ ਮਲੋਟ ਦੇ ਬੀ.ਏ ਭਾਗ ਪਹਿਲੇ ਦੇ ਦਾਨਿਸ਼ ਨੇ ਭਾਸ਼ਣ ਪ੍ਰਤੀਯੋਗਿਤਾ ਵਿੱਚ ਅਤੇ ਪੀ.ਜੀ.ਡੀ.ਸੀ.ਏ ਦੇ ਗੁਰਪ੍ਰੀਤ ਸਿੰਘ ਨੇ ਕਵਿਤਾ-ਪਾਠ ਪ੍ਰਤੀਯੋਗਿਤਾ ਵਿੱਚ ਹਿੱਸਾ ਲਿਆ। ਜਿਨ੍ਹਾਂ ਵਿੱਚੋਂ ਦਾਨਿਸ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਪ੍ਰੀਤ ਸਿੰਘ ਨੇ ਸਾਂਤਵਨਾ ਪੁਰਸਕਾਰ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਸ੍ਰੀ ਸੁਭਾਸ਼ ਗੁਪਤਾ, ਸ੍ਰੀ ਦੀਪਕ ਅੱਗਰਵਾਲ, ਡਾ. ਜਸਬੀਰ ਕੌਰ ਅਤੇ ਮੈਡਮ ਰਿੰਪੂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਿਰ ਸੀ।ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਨੇ ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ ਮੰਡੀ ਡੱਬਵਾਲੀ ਵੱਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਾਲਜ ਕਿੱਲਿਆਂਵਾਲੀ ਵਿਖੇ ਰਾਸ਼ਟਰੀ ਪੱਧਰ ਤੇ ਕਰਵਾਏ ਗਏ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਡੀ.ਏ.ਵੀ ਕਾਲਜ ਮਲੋਟ ਦੇ ਬੀ.ਏ ਭਾਗ ਪਹਿਲੇ ਦੇ ਦਾਨਿਸ਼ ਨੇ ਭਾਸ਼ਣ ਪ੍ਰਤੀਯੋਗਿਤਾ ਵਿੱਚ ਅਤੇ ਪੀ.ਜੀ.ਡੀ.ਸੀ.ਏ ਦੇ ਗੁਰਪ੍ਰੀਤ ਸਿੰਘ ਨੇ ਕਵਿਤਾ-ਪਾਠ ਪ੍ਰਤੀਯੋਗਿਤਾ ਵਿੱਚ ਹਿੱਸਾ ਲਿਆ। ਜਿਨ੍ਹਾਂ ਵਿੱਚੋਂ ਦਾਨਿਸ਼ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਗੁਰਪ੍ਰੀਤ ਸਿੰਘ ਨੇ ਸਾਂਤਵਨਾ ਪੁਰਸਕਾਰ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਸ੍ਰੀ ਸੁਭਾਸ਼ ਗੁਪਤਾ, ਸ੍ਰੀ ਦੀਪਕ ਅੱਗਰਵਾਲ, ਡਾ. ਜਸਬੀਰ ਕੌਰ ਅਤੇ ਮੈਡਮ ਰਿੰਪੂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਿਰ ਸੀ।

Check Also
Close
Back to top button
error: Content is protected !!