ਅਬੋਹਰ 27 ਨਵੰਬਰ (ਗਿਆਨ ਸਾਹਨੀ)
ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਜੀ ਨੇ ਹਲਕਾ ਬੱਲੂਆਣਾ ਦੇ ਪਿੰਡ ਡੰਗਰ ਖੇੜਾ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਕਾਸ ਕਾਰਜਾਂ ਲਈ 62 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਖਿਆ ਖੇਤਰ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਸ੍ਰੀ ਗੋਲਡੀ ਮੁਸਾਫਿਰ ਜੀ ਨੇ ਦੱਸਿਆ ਕਿ:
ਸਕੂਲਾਂ ਦੀ ਬੁਨਿਆਦ ਮਜ਼ਬੂਤ ਬਣਾਈ ਜਾ ਰਹੀ ਹੈ।
ਬੱਚਿਆਂ ਨੂੰ ਤਕਨੀਕੀ ਅਤੇ ਆਧੁਨਿਕ ਸਹੂਲਤਾਂ ਨਾਲ ਜੋੜਿਆ ਜਾ ਰਿਹਾ ਹੈ।
ਸਿਖਿਆ ਦੇ ਢਾਂਚੇ ਨੂੰ ਸਧਾਰਨ ਅਤੇ ਮਜਬੂਤ ਕਰਨ ਲਈ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ।
ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁਹੱਈਆ ਕੀਤੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਅਧਿਆਪਕਾਂ ਨੂੰ ਆਪਣੇ ਸੁਝਾਅ ਦੇਣ ਲਈ ਅੱਗੇ ਆਉਣ।