Vande Bharat Live TV News
देश • राज्य • जिला — खबरें तेज़, साफ और विश्वसनीय तरीके से
A2Z सभी खबर सभी जिले की

ਮੁਲਾਜ਼ਮਾਂ ਅਤੇ ਪੈਨਸਨਰਾਂ ਵੱਲੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਫੂਕਿਆ ਗਿਆ

17 Jul 2026, 08:42 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
WhatsApp Image 2026 07 17 at 6.12.41 PM

ਫਿਲੌਰ 17 ਜੁਲਾਈ ( ਪਰਮਿੰਦਰ ਸਿੰਘ ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ 17 ਜੁਲਾਈ ਨੂੰ ਜਿਲ੍ਹਾ ਪੱਧਰ ‘ਤੇ ਕੇਂਦਰੀ ਸਕੇਲ ਲਾਗੂ ਕਰਨ ਵਾਲਾ 17-07-2020 ਦਾ ਪੱਤਰ ਫੂਕਣ ਦੇ ਫੈਸਲੇ ਅਨੁਸਾਰ ਅੱਜ ਫਿਲੌਰ ਸ਼ਹਿਰ ਵਿੱਚ ਮਾਰਚ ਕਰਕੇ ਤਹਿਸੀਲ ਕੰਪਲੈਕਸ ਫਿਲੌਰ ਦੇ ਸਾਹਮਣੇ ਸੁਰਿੰਦਰ ਕੁਮਾਰ ਪੁਆਰੀ, ਬਲਵਿੰਦਰ ਕੁਮਾਰ, ਅਵਤਾਰ ਲਾਲ, ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਧਰਨੇ ਉਪਰੰਤ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਫੂਕਿਆ ਗਿਆ। ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ , ਕਰਨੈਲ ਸਿੰਘ ਫਿਲੌਰ, ਕੁਲਦੀਪ ਸਿੰਘ ਕੌੜਾ, ਹਰਮੇਸ਼ ਰਾਹੀ, ਜਸਪਾਲ ਸੰਧੂ ਆਦਿ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਕੇਂਦਰੀ ਸਕੇਲ ਲਾਗੂ ਕਰਨ ਦੀ ਨਿਖੇਧੀ ਕੀਤੀ। ਜਦੋਂ ਕਿ ਕੇਂਦਰ ਸਰਕਾਰ ਵਲੋਂ ਐਲਾਨ ਕੀਤੀਆਂ ਜਾਂਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਤੋਂ ਪੰਜਾਬ ਸਰਕਾਰ ਮੁਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜਾਬ ਸਰਕਾਰ ਮਹਿੰਗਾਈ ਭੱਤੇ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੱਕ ਮੰਨਣ ਤੋਂ ਇਨਕਾਰੀ ਹੈ। ਜਦੋਂ ਕਿ ਸੁਪਰੀਮ ਕੋਰਟ ਵਲੋਂ ਪੱਛਮੀ ਬੰਗਾਲ ਅਤੇ ਕੇਰਲ ਦੇ ਮਾਮਲੇ ਵਿੱਚ ਮਹਿੰਗਾਈ ਭੱਤੇ ਨੂੰ ਮੁਲਾਜ਼ਮਾਂ ਪੈਨਸ਼ਨਰਾਂ ਦਾ ਸੰਵਿਧਾਨਿਕ ਹੱਕ ਮੰਨਿਆ ਹੈ। ਆਗੂਆਂ ਨੇ 29 ਜੁਲਾਈ ਨੂੰ ਜੁਆਇੰਟ ਪੈਨਸ਼ਨਰ ਫਰੰਟ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਅਤੇ 7 ਅਗਸਤ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਦਾਣਾ ਮੰਡੀ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਸਮੇਂ ਤਾਰਾ ਸਿੰਘ ਬੀਕਾ, ਸੀਤਲ ਰਾਮ ਬੰਗਾ,ਸੁੱਖਵਿੰਦਰ ਲਾਲ,ਅਸ਼ੋਕ ਕੁਮਾਰ, ਸੁਖਜੀਤ ਸਿੰਘ,ਬਖ਼ਸ਼ੀ ਰਾਮ, ਹੁਕਮ ਚੰਦ, ਜਗਜੀਤ ਸਿੰਘ, ਬਲਬੀਰ ਕੁਮਾਰ, ਰੁਪੇਸ਼ਨਰ, ਸੁਸ਼ੀਲ ਕੁਮਾਰ, ਸੰਦੀਪ ਕੁਮਾਰ, ਜਗਸੀਰ, ਰਣਜੀਤ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਮਾਨ ਸਿੰਘ, ਕੁਲਦੀਪ ਸਿੰਘ,ਦਵਿੰਦਰ ਕੁਮਾਰ,ਮਨਿਦੰਦਰ ਸਿੰਘ, ਵਿਸ਼ਾਲ, ਸੰਦੀਪ ਕੁਮਾਰ, ਅਜੀਤ ਭੱਟੀ,ਤਜਿੰਦਰ ਸਿੰਘ,ਬਿਮਲਾ ਰਾਏ,ਸੁਖਜਿੰਦਰ ਕੌਰ, ਪਰਮਿੰਦਰ ਕੌਰ ,ਰਜਿੰਦਰ ਕੌਰ ਛੋਕਰਾਂ,ਪੂਨਮ ਨਈਅਰ,ਆਸ਼ਾ ਰਾਣੀ,ਏਕਤਾ ਜਨੋਤਰਾ ,ਵੀਰਪਾਲ ਕੌਰ,ਰੇਖਾ ,ਅਰਚਨਾ, ਮਨਦੀਪ ਕੌਰ ਅਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

Vande Bharat Live TV NewsVande Bharat Live TV News
A2Z सभी खबर सभी जिले की20 Sep

राधा अष्टमी पर श्री बंशीधर मंदिर में भव्य दधीकादो उत्सव व महा भंडारा

राधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की20 Sep

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

सड़क हादसे ने छीन ली एक और जिंदगी, पत्रकार रजनीश कुमार उर्फ बंटी का निधन एक्स

सड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की18 Sep

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…

पूरी खबर पढ़ें →
error: Content is protected !!