ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ, 29 ਜੁਲਾਈ (ਪਰਮਿੰਦਰ ਸਿੰਘ )- ਪੰਜਾਬ ਪ੍ਰੈੱਸ ਕਲੱਬ ਵਿਖੇ ਵਿਸ਼ੇਸ਼ ਸ਼ਖਸੀਅਤਾਂ ਦੇ ਆਉਣ ਕਰਕੇ ਪ੍ਰੈੱਸ ਕਲੱਬ ਦੀ ਸੁਰੱਖਿਆ ਵਧਾਈ ਜਾਏਗੀ। ਇਹ ਵਿਚਾਰ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਜੋ ਉਚੇਚੇ ਤੌਰ ’ਤੇ ਗਵਰਨਿੰਗ ਕੌਂਸਲ ਦੇ ਸੱਦੇ ’ਤੇ ਪਹੁੰਚੇ ਸਨ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਪ੍ਰੈੱਸ ਕਲੱਬ, ਜਲੰਧਰ ਦਾ ਦੌਰਾ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਅਤੇ ਗਵਰਨਿੰਗ ਕੌਂਸਲ ਦੇ ਮੈਂਬਰਾਂ ਰਾਜੇਸ਼ ਥਾਪਾ, ਸ਼ਿਵ ਸ਼ਰਮਾ, ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ, ਸੁਕਰਾਂਤ ਸਫਰੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਪੁਲਿਸ ਕਮਿਸ਼ਨਰ ਨੇ ਕਲੱਬ ਦੇ ਮੈਂਬਰਾਂ ਨਾਲ ਸ਼ਹਿਰ ਦੀ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਨਸ਼ਾ ਤਸਕਰੀ ਦੀ ਰੋਕਥਾਮ ਅਤੇ ਅਪਰਾਧਾਂ ‘ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਨੇ ਵੀ ਸ਼ਹਿਰ ਨਾਲ ਜੁੜੇ ਵੱਖ-ਵੱਖ ਜਨਤਕ ਮੁੱਦਿਆਂ, ਟ੍ਰੈਫਿਕ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀ ਸੁਰੱਖਿਆ ਸਬੰਧੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ।ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੀ ਹੈ ਅਤੇ ਅਪਰਾਧਾਂ ‘ਤੇ ਸਖ਼ਤ ਨਜ਼ਰ ਰੱਖਦਿਆਂ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੀਡੀਆ ਅਤੇ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਨਾਲ ਸਮਾਜ ਵਿੱਚ ਜਾਗਰੂਕਤਾ ਵਧੇਗੀ ਅਤੇ ਅਪਰਾਧਾਂ ਦੀ ਰੋਕਥਾਮ ਵਿੱਚ ਹੋਰ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਉਣਗੇ। ਜਸਪ੍ਰੀਤ ਸਿੰਘ ਸੈਣੀ ਨੇ ਪੁਲਿਸ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰ ਸਮਾਜ ਅਤੇ ਪ੍ਰਸ਼ਾਸਨ ਵਿਚਾਲੇ ਇੱਕ ਅਹਿਮ ਕੜੀ ਹਨ। ਉਨ੍ਹਾਂ ਕਿਹਾ ਕਿ ਕਲੱਬ ਹਮੇਸ਼ਾ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦਾ ਰਹੇਗਾ ਅਤੇ ਪ੍ਰਸ਼ਾਸਨ ਨਾਲ ਰਚਨਾਤਮਕ ਸਹਿਯੋਗ ਜਾਰੀ ਰੱਖੇਗਾ। ਇਸ ਮੌਕੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ, ਮਦਨ ਭਾਰਦਵਾਜ ਤੇ ਨਵੀਨ ਸ਼ਰਮਾ ਆਦਿ ਵੀ ਹਾਜ਼ਰ ਸਨ।
नई प्रमुख खबरों की browser notification पाने के लिए Subscribe करें।
Vande Bharat Live TV Newsराधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…
पूरी खबर पढ़ें →
ਅੱਜ ਫਰੀਦਕੋਟ ਵਿੱਚ ਬਾਬਾ ਫਰੀਦ ਜੀ ਦਾ ਆਗਮਨ ਪੂਰਬ ਜੋ ਮਿਤੀ 19-9-26 ਤੋਂ ਲੈ ਕੇ 23 -9-26 ਤੱਕ…
पूरी खबर पढ़ें →
Vande Bharat Live TV Newsकधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…
पूरी खबर पढ़ें →
Vande Bharat Live TV Newsकवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…
पूरी खबर पढ़ें →
Vande Bharat Live TV Newsसड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…
पूरी खबर पढ़ें →
Vande Bharat Live TV Newsरांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।