Vande Bharat Live TV News
देश • राज्य • जिला — खबरें तेज़, साफ और विश्वसनीय तरीके से
Jalandhar

ਪੰਜਾਬ ਪ੍ਰੈੱਸ ਕਲੱਬ ਵਿਖੇ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਰਾਣਾ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ

13 Sep 2026, 09:25 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਪੰਜਾਬ ਪ੍ਰੈੱਸ ਕਲੱਬ ਵਿਖੇ ਕਾਂਗਰਸੀ ਆਗੂ ਤੇ ਸਾਬਕਾ ਸੰਸਦ ਮੈਂਬਰ ਰਾਣਾ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ - JALANDHAR, पंजाब

ਜਲੰਧਰ, 13 ਸਤੰਬਰ (ਪਰਮਿੰਦਰ ਸਿੰਘ ): ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਪਹੁੰਚ ਕੇ ਕਲੱਬ ਦੇ ਅਹੁਦੇਦਾਰਾਂ ਅਤੇ ਗਵਰਨਿੰਗ ਕੌਂਸਲ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।

ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਸੀਨੀਅਰ ਮੀਤ ਪ੍ਰਧਾਨ ਰਜੇਸ਼ ਥਾਪਾ, ਮੀਤ ਪ੍ਰਧਾਨ ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ ਤੇ ਮਨਦੀਪ ਸ਼ਰਮਾ, ਸੰਯੁਕਤ ਸਕੱਤਰ ਸੁਕਰਾਂਤ ਸਫਰੀ, ਜਨਰਲ ਮੈਨੇਜਰ ਜਤਿੰਦਰਪਾਲ ਸਿੰਘ, ਨਵੀਨ ਸ਼ਰਮਾ ਅਤੇ ਕਲੱਬ ਦੇ ਹੋਰ ਮੈਂਬਰਾਂ ਨੇ ਰਾਣਾ ਗੁਰਜੀਤ ਸਿੰਘ ਦਾ ਸਵਾਗਤ ਕਰਦਿਆਂ ਉਨ੍ਹਾਂ ਵੱਲੋਂ ਪੰਜਾਬ ਪ੍ਰੈੱਸ ਕਲੱਬ ਨੂੰ ਦਿੱਤੀ ਗਈ ਵਿੱਤੀ ਸਹਾਇਤਾ ਲਈ ਧੰਨਵਾਦ ਕੀਤਾ। ਇਸ ਮੌਕੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਪੱਤਰਕਾਰ ਭਾਈਚਾਰੇ ਦੀ ਇੱਕ ਮਹੱਤਵਪੂਰਨ ਸੰਸਥਾ ਹੈ ਅਤੇ ਪੱਤਰਕਾਰਾਂ ਦੀ ਭਲਾਈ ਲਈ ਇਸ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।

ਉਨ੍ਹਾਂ ਕਲੱਬ ਦੀਆਂ ਲੋੜਾਂ ਅਤੇ ਨਵੀਨੀਕਰਨ ਸਬੰਧੀ ਪ੍ਰਬੰਧਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਕਲੱਬ ਨੂੰ ਹੋਰ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ, ਤਾਂ ਜੋ ਕਲੱਬ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਨੇ ਰਾਣਾ ਗੁਰਜੀਤ ਸਿੰਘ ਵੱਲੋਂ ਪੱਤਰਕਾਰ ਭਾਈਚਾਰੇ ਅਤੇ ਕਲੱਬ ਪ੍ਰਤੀ ਦਿਖਾਈ ਜਾ ਰਹੀ ਸਹਿਯੋਗੀ ਭਾਵਨਾ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿੱਤੀ ਸਹਾਇਤਾ ਨਾਲ ਕਲੱਬ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ।

ਇਸ ਮੌਕੇ ਕੁਲਜੀਤ ਸਿੰਘ ਥਿੰਦ, ਦਲੀਪ ਸਲਵਾਨ, ਰਮੇਸ਼ ਗਾਬਾ, ਵਸ਼ਿਸ਼ਟ ਨਰਾਇਣ ਤੇ ਸ਼ਾਮ ਸੁੰਦਰ ਸਿੰਗਲਾ ਆਦਿ ਹਾਜ਼ਰ ਸਨ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

कोतवाली भगवानपुर* *अपराध नियंत्रण को लेकर SSP हरिद्वार के निर्देश पर हरिद्वार पुलिस की सख्त कार्रवाई*
Haridwar20 Sep

कोतवाली भगवानपुर* *अपराध नियंत्रण को लेकर SSP हरिद्वार के निर्देश पर हरिद्वार पुलिस की सख्त कार्रवाई*

*कोतवाली भगवानपुर* *अपराध नियंत्रण को लेकर SSP हरिद्वार के निर्देश पर हरिद्वार पुलिस की सख्त कार्रवाई* *विगत 05…

पूरी खबर पढ़ें →
error: Content is protected !!