ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਬੱਸ ਕੀਤੀ ਰਵਾਨਾ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ, 23 ਸਤੰਬਰ (ਪਰਮਿੰਦਰ ਸਿੰਘ ) ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਰਿੰਦਾਵਨ ਧਾਮ ਲਈ ਇਕ ਹੋਰ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਬੱਸ ਵਿੱਚ ਸਵਾਰ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਕ ਨਿਵੇਕਲੀ ਤੇ ਵਿਲੱਖਣ ਪਹਿਲਕਦਮੀ ਹੈ, ਜੋ ਲੋਕਾਂ ਦੇ ਆਪਣੇ ਸਕੇ-ਸਬੰਧੀਆਂ ਨਾਲ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਸੁਪਨੇ ਨੂੰ ਸੱਚ ਕਰਨ ਵਿੱਚ ਮਦਦ ਕਰ ਰਹੀ ਹੈ।
ਉਨ੍ਹਾਂ ਜ਼ਿਕਰ ਕੀਤਾ ਕਿ ਜਦੋਂ ਤੋਂ ਇਹ ਸਕੀਮ ਸ਼ੁਰੂ ਹੋਈ ਹੈ ਬਹੁਤ ਸਾਰੀਆਂ ਬੱਸਾਂ ਅਨੇਕਾਂ ਸ਼ਰਧਾਲੂਆਂ ਨੂੰ ਦੇਸ਼ ਭਰ ਵਿੱਚ ਇਤਿਹਾਸਿਕ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾ ਚੁੱਕੀਆਂ ਹਨ। ਅਜਿਹੀਆਂ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਅਧਿਆਤਮਿਕ ਅਨੁਭਵ ਨਾਲ ਭਰ ਰਹੀਆਂ ਹਨ ਅਤੇ ਉਹ ਤੀਰਥ ਯਾਤਰਾ ਤੋਂ ਮੁੜਨ ਉਪਰੰਤ ਆਪਣੇ ਆਪ ਨੂੰ ਵੱਡਭਾਗਾ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਸਰਕਾਰ ਵਲੋਂ ਮਹੱਤਵਪੂਰਨ ਧਾਰਮਿਕ ਅਸਥਾਨਾਂ ਜਿਨਾਂ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਹਰੀਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ, ਖਾਟੂ ਸ਼ਿਆਮ ਅਤੇ ਵਰਿੰਦਾਵਨ ਆਦਿ ਸ਼ਾਮਿਲ ਹਨ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਦੱਸਿਆ ਕਿ ‘ਸਾਡੀ ਸਰਕਾਰ ਸਾਰਾ ਖ਼ਰਚਾ ਕਰ ਰਹੀ ਹੈ ਤਾਂ ਜੋ ਬਜ਼ੁਰਗ ਬਿਨਾਂ ਕਿਸੇ ਪਰੇਸ਼ਾਨੀ ਦੇ ਧਾਰਮਿਕ ਯਾਤਰਾ ਕਰ ਸਕਣ।’ ਉਨ੍ਹਾਂ ਦੱਸਿਆ ਕਿ ਹਰੇਕ ਸ਼ਰਧਾਲੂ ਨੂੰ ਲਗਜ਼ਰੀ ਏ.ਸੀ.ਸਲੀਪਰ ਬੱਸ, ਏ.ਸੀ.ਰਿਹਾਇਸ਼, ਤਿੰਨ ਸਮੇਂ ਦਾ ਪੌਸ਼ਟਿਕ ਖਾਣਾ, ਡਾਕਟਰੀ ਸਹਾਇਤਾ ਅਤੇ ਰਸਤੇ ਵਿੱਚ ਦੇਖ-ਭਾਲ ਲਈ ਸਮਰਪਿਤ ਸੇਵਾਦਾਰ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਧਾਰਮਿਕ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਵਲੋਂ ਅਥਾਹ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ। ਸ਼ਰਧਾਲੂਆਂ ਨੇ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਬਿਨਾਂ ਕਿਸੇ ਵਿੱਤੀ ਬੋਝ ਦੇ ਜਾਣਾਂ ਇਕ ਨਾ-ਮੁਮਕਿਨ ਸੁਪਨੇ ਵਾਂਗ ਸੀ, ਪਰ ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਇਸ ਨਾ ਪੂਰੇ ਹੋਣ ਵਾਲੇ ਸੁਪਨੇ ਨੂੰ ਸੱਚ ਕਰ ਦਿਖਾਇਆ ਹੈ।
नई प्रमुख खबरों की browser notification पाने के लिए Subscribe करें।

गाजीपुर, 23 सितंबर। राजकीय आयुर्वेदिक चिकित्सालय कमालपुर लोदी में आयुर्वेद दिवस के अवसर पर विविध कार्यक्रमों का आयोजन…
पूरी खबर पढ़ें →
मुख्यमंत्री योगी आदित्यनाथ ने भारत टैक्सी एवं मुख्यमंत्री कृषक समृद्धि योजना का किया गया शुभारम्भ नगर पालिका अध्यक्ष…
पूरी खबर पढ़ें →
संतकबीर नगर/उप मुख्यमंत्री, उ0प्र0 सरकार बृजेश पाठक द्वारा धनघटा क्षेत्र के विकासखंड पौली में निर्माणाधीन सामुदायिक स्वास्थ्य केंद्र…
पूरी खबर पढ़ें →
वंदे भारत LIVE TV NEWS के लिए ब्यूरो चीफ समीर वानखेड़े की रिपोर्ट बैंक कर्मचारियों की 3 दिन…
पूरी खबर पढ़ें →
बल्लारपुर से वंदे भारत LIVE TV NEWS के लिए संवाददाता की रिपोर्ट* बल्लारपुर शहर से एक दिल दहला…
पूरी खबर पढ़ें →
अयोध्या। धर्मनगरी अयोध्या में वक्फ बहुबेगम मकबरा की कीमती संपत्ति को फर्जी कागजात तैयार कर बेचने और खरीदने…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।