Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਦਿਵਾਲੀ. ਗੁਰਪੁਰਬ. ਕ੍ਰਿਸਮਿਸ ਮੌਕੇ ਪਟਾਕੇ ਵੇਚਣ ਵਾਲਿਆਂ ਲਈ ਅਰਜ਼ੀ ਲਾਈਸੈਂਸ ਲੈਣੇ ਜਰੂਰੀ ਜਿਲਾ ਪ੍ਰਸ਼ਾਸਨ

14 Oct 2026, 11:06 AM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਦਿਵਾਲੀ. ਗੁਰਪੁਰਬ. ਕ੍ਰਿਸਮਿਸ ਮੌਕੇ ਪਟਾਕੇ ਵੇਚਣ ਵਾਲਿਆਂ ਲਈ ਅਰਜ਼ੀ ਲਾਈਸੈਂਸ ਲੈਣੇ ਜਰੂਰੀ ਜਿਲਾ ਪ੍ਰਸ਼ਾਸਨ - FARIDKOT, पंजाब

ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਵਾਸਤੇ ਅਰਜ਼ੀਆਂ 13 ਅਕਤੂਬਰ ਤੋਂ 19 ਅਕਤੂਬਰ ਤੱਕ ਦਿੱਤੀਆਂ ਜਾ ਸਕਣਗੀਆਂ-ਜ਼ਿਲ੍ਹਾ ਮੈਜਿਸਟਰੇਟ

-23 ਅਕਤੂਬਰ ਨੂੰ ਦੁਪਹਿਰ 3 ਵਜੇ ਡਰਾਅ ਰਾਹੀਂ ਜਾਰੀ ਹੋਣਗੇ ਆਰਜ਼ੀ ਲਾਈਸੈਂਸ

ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ…….ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਿਸ ਦੇ ਤਿਉਹਾਰਾਂ ਅਤੇ ਨਵੇਂ ਸਾਲ ਦੀ ਆਮਦ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਵਿਅਕਤੀ 13 ਅਕਤੂਬਰ ਤੋਂ 19 ਅਕਤੂਬਰ 2026 ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।ਇਹ ਜਾਣਕਾਰੀ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਹੁਲ ਚਾਬਾ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਜਾਰੀ ਆਦੇਸ਼ਾਂ ਅਤੇ ਪੰਜਾਬ ਸਰਕਾਰ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਫ਼ਰੀਦਕੋਟ ਦੇ ਵਸਨੀਕਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਇੱਛੁਕ ਵਿਅਕਤੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ।

ਅਰਜ਼ੀ ਦੇ ਨਾਲ ਆਧਾਰ ਕਾਰਡ ਦੀ ਕਾਪੀ ਅਤੇ ਨਿਰਧਾਰਤ ਫ਼ੀਸ ਦਾ ਚਲਾਨ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਅਰਜ਼ੀਆਂ ਮਿੰਨੀ ਸਕੱਤਰੇਤ, ਫ਼ਰੀਦਕੋਟ ਵਿਖੇ ਸਥਿਤ ਸੇਵਾ ਕੇਂਦਰ 13 ਅਕਤੂਬਰ 2026 ਤੋਂ 19 ਅਕਤੂਬਰ 2026 ਨੂੰ ਸ਼ਾਮ 4 ਵਜੇ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਯੋਗ ਬਿਨੈਕਾਰਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ 23 ਅਕਤੂਬਰ 2026 ਨੂੰ ਦੁਪਹਿਰ 3 ਵਜੇ ਡਰਾਅ ਕੱਢਿਆ ਜਾਵੇਗਾ। ਨਿਰਧਾਰਤ ਮਿਤੀ ਅਤੇ ਸਮੇਂ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਲਾਇਸੈਂਸ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

विकास के साथ सांस्कृतिक विरासत का संरक्षण भी आवश्यक – मुख्यमंत्री शर्मा
Jodhpur18 Oct

विकास के साथ सांस्कृतिक विरासत का संरक्षण भी आवश्यक – मुख्यमंत्री शर्मा

जोधपुर : मुख्यमंत्री भजनलाल शर्मा ने कहा कि भारतीय संस्कृति कर्तव्यों पर आधारित रही है और इन्हीं कर्तव्यों…

पूरी खबर पढ़ें →
*अयोध्या में नवरात्रि की धूम दर्शन के लिए उमड़े लाखों श्रद्धालु, ड्यूटी पर तैनात पुलिसकर्मियों का हुआ सम्मान*
Ayodhya18 Oct

*अयोध्या में नवरात्रि की धूम दर्शन के लिए उमड़े लाखों श्रद्धालु, ड्यूटी पर तैनात पुलिसकर्मियों का हुआ सम्मान*

*ब्रेकिंग न्यूज़ अयोध्या* *अनूप कुमार रिपोर्टर अयोध्या* *अयोध्या* पावन नवरात्रि के अवसर पर धर्मनगरी अयोध्या में भक्ति का…

पूरी खबर पढ़ें →
भाजपा के प्रदेश अध्यक्ष मदन राठौड़ का पाकिस्तान के समर्थन में दिए गए बयान पर पुतला फूंक कर विरोध प्रदर्शन किया
Jodhpur18 Oct

भाजपा के प्रदेश अध्यक्ष मदन राठौड़ का पाकिस्तान के समर्थन में दिए गए बयान पर पुतला फूंक कर विरोध प्रदर्शन किया

जोधपुर : शहर जिला कांग्रेस कमेटी के प्रवक्ता डॉ.संजय गौड ने बताया कि हाल ही में प्रदेश भाजपा…

पूरी खबर पढ़ें →
error: Content is protected !!