Vande Bharat Live TV News
देश • राज्य • जिला — खबरें तेज़, साफ और विश्वसनीय तरीके से
Faridkot

ਜ਼ਿਲਾ ਫਰੀਦਕੋਟ ਪ੍ਰਸ਼ਾਸਨ ਵੱਲੋਂ ਏਡਸ ਦੀ ਰੋਕਥਾਮ ਸਬੰਧੀ ਮੀਟਿੰਗ ਕੀਤੀ ਗਈ

19 Oct 2026, 11:32 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
ਜ਼ਿਲਾ ਫਰੀਦਕੋਟ ਪ੍ਰਸ਼ਾਸਨ ਵੱਲੋਂ ਏਡਸ ਦੀ ਰੋਕਥਾਮ ਸਬੰਧੀ ਮੀਟਿੰਗ ਕੀਤੀ ਗਈ - FARIDKOT, पंजाब

ਪ੍ਰਤੀਕ ਸੇਠੀ ਰਿਪੋਰਟਰ …… ਵੰਦੇ ਭਾਰਤ ਨਿਊਜ਼ ਫਰੀਦਕੋਟ……

: ਜ਼ਿਲ੍ਹਾ ਫ਼ਰੀਦਕੋਟ ਵਿੱਚ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ, ਕੰਟਰੋਲ ਅਤੇ ਲੋਕਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਏਡਜ਼ ਰੋਕਥਾਮ ਅਤੇ ਕੰਟਰੋਲ ਕਮੇਟੀ ਦੀ ਤਿਮਾਹੀ ਸਮੀਖਿਆ ਮੀਟਿੰਗ ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।

ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ, ਜਾਗਰੂਕਤਾ ਮੁਹਿੰਮਾਂ, ਜਾਂਚ ਸਹੂਲਤਾਂ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਐਸ.ਡੀ.ਐਮ.

ਸ੍ਰੀ ਪੁਨੀਤ ਸ਼ਰਮਾ ਨੇ ਕਿਹਾ ਕਿ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ, ਸਿਹਤ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਇਸ ਬਿਮਾਰੀ ਸਬੰਧੀ ਸਹੀ ਅਤੇ ਭਰੋਸੇਯੋਗ ਜਾਣਕਾਰੀ ਪਹੁੰਚਾਉਣ, ਲੋੜ ਅਨੁਸਾਰ ਸਮੇਂ ਸਿਰ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਪ੍ਰਭਾਵਿਤ ਵਿਅਕਤੀਆਂ ਨੂੰ ਸਿਹਤ ਸੇਵਾਵਾਂ ਨਾਲ ਜੋੜਨ ਲਈ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ।

ਮੀਟਿੰਗ ਦੌਰਾਨ ਦਿਸ਼ਾ ਕਲੱਸਟਰ ਫ਼ਿਰੋਜ਼ਪੁਰ ਤੋਂ ਸ੍ਰੀ ਅੰਮ੍ਰਿਤਪਾਲ ਸਿੰਘ ਨੇ ਪੇਸ਼ਕਾਰੀ ਰਾਹੀਂ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਐੱਚ.ਆਈ.ਵੀ.

ਦੀ ਜਾਂਚ, ਕੌਂਸਲਿੰਗ, ਇਲਾਜ ਸਬੰਧੀ ਸਹੂਲਤਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਦਿਆਂ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਦੇ ਫੈਲਣ ਦੇ ਕਾਰਨਾਂ, ਬਚਾਅ ਦੇ ਤਰੀਕਿਆਂ ਅਤੇ ਸਮੇਂ ਸਿਰ ਜਾਂਚ ਕਰਵਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਜ਼ਰੂਰੀ ਹੈ। ਜ਼ਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ.

ਸਰਵਦੀਪ ਸਿੰਘ ਰੋਮਾਣਾ ਨੇ ਕਿਹਾ ਕਿ ਐੱਚ.ਆਈ.ਵੀ. ਤੋਂ ਬਚਾਅ ਲਈ ਸੁਰੱਖਿਅਤ ਵਿਵਹਾਰ ਅਪਣਾਉਣਾ, ਲੋੜ ਅਨੁਸਾਰ ਸਮੇਂ ਸਿਰ ਜਾਂਚ ਕਰਵਾਉਣਾ ਅਤੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਲਾਹ-ਮਸ਼ਵਰੇ ਤੇ ਇਲਾਜ ਸਬੰਧੀ ਸੇਵਾਵਾਂ ਦਾ ਲਾਭ ਲੈਣਾ ਮਹੱਤਵਪੂਰਨ ਹੈ।

ਉਨ੍ਹਾਂ ਨੇ ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ ਅਤੇ ਲੋੜ ਪੈਣ ’ਤੇ ਢੁੱਕਵੇਂ ਇਲਾਜ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਮਾਂ ਤੋਂ ਬੱਚੇ ਤੱਕ ਐੱਚ.ਆਈ.ਵੀ.

ਦੀ ਲਾਗ ਦੇ ਸੰਚਾਰ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਹੁਸਨ ਪਾਲ ਸਿੱਧੂ ਨੇ ਕਿਹਾ ਕਿ ਸਮਾਜ ਵਿੱਚ ਐੱਚ.ਆਈ.ਵੀ. ਬਾਰੇ ਫੈਲੀਆਂ ਗ਼ਲਤ ਧਾਰਨਾਵਾਂ ਨੂੰ ਦੂਰ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਐੱਚ.ਆਈ.ਵੀ. ਆਮ ਮਿਲਣ-ਜੁਲਣ, ਹੱਥ ਮਿਲਾਉਣ, ਇਕੱਠੇ ਬੈਠ ਕੇ ਖਾਣਾ ਖਾਣ ਜਾਂ ਗਲੇ ਮਿਲਣ ਨਾਲ ਨਹੀਂ ਫੈਲਦਾ।

ਇਸ ਲਈ ਐੱਚ.ਆਈ.ਵੀ. ਨਾਲ ਜੀ ਰਹੇ ਵਿਅਕਤੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ, ਸਗੋਂ ਉਨ੍ਹਾਂ ਨੂੰ ਸਨਮਾਨ, ਸਹਿਯੋਗ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ।

ਮੀਟਿੰਗ ਵਿੱਚ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸ੍ਰੀ ਸੁਧੀਰ ਧੀਰ, ਦਿਸ਼ਾ ਕਲੱਸਟਰ ਫ਼ਿਰੋਜ਼ਪੁਰ ਤੋਂ ਮੈਡਮ ਸਰਬਜੀਤ ਕੌਰ, ਯੂਥ ਅਫੇਅਰ ਆਰਗੇਨਾਈਜ਼ੇਸ਼ਨ ਅਤੇ ਸ਼ੇਪ ਇੰਡੀਆ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿੱਚ ਐੱਚ.ਆਈ.ਵੀ./ਏਡਜ਼ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ, ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਅਤੇ ਲੋਕਾਂ ਤੱਕ ਜਾਂਚ, ਕੌਂਸਲਿੰਗ ਤੇ ਇਲਾਜ ਸਬੰਧੀ ਸਹੂਲਤਾਂ ਦੀ ਜਾਣਕਾਰੀ ਪਹੁੰਚਾਉਣ ’ਤੇ ਜ਼ੋਰ ਦਿੱਤਾ ਗਿਆ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

सत्संग से समाज में फैलती है भक्ति और मानवता :- संत श्री गुरु डॉक्टर सतपाल दास जी
Haridwar19 Oct

सत्संग से समाज में फैलती है भक्ति और मानवता :- संत श्री गुरु डॉक्टर सतपाल दास जी

भक्ति के रंग में रंगा सत्संग समारोह, श्रद्धालुओं ने सुने अनमोल प्रवचन अखिल भारतीय परम संत शिरोमणि सतगुरु…

पूरी खबर पढ़ें →
नगर पुलिस अधीक्षक, गया एवं सदर अनुमंडल पदाधिकारी द्वारा गांधी मैदान में आगामी रावण वध कार्यक्रम स्थल का निरीक्षण किया गया l
Gaya19 Oct

नगर पुलिस अधीक्षक, गया एवं सदर अनुमंडल पदाधिकारी द्वारा गांधी मैदान में आगामी रावण वध कार्यक्रम स्थल का निरीक्षण किया गया l

आज दिनांक 19.10.2026 को वरीय पुलिस अधीक्षक, गया के निर्देशन में नगर पुलिस अधीक्षक, गया एवं सदर अनुमंडल…

पूरी खबर पढ़ें →
Vande Bharat Live TV NewsVande Bharat Live TV News
error: Content is protected !!