ਜਿਲਾ ਚੋਣ ਅਫਸਰ ਫਰੀਦਕੋਟ ਵੱਲੋਂ ਯੋਗ ਵੋਟਰਾਂ ਅਤੇ ਪਹਿਲੀ ਵਾਰ ਵੋਟ ਬਣਾਉਣ ਵਾਲੇ ਨੌਜਵਾਨਾਂ ਲਈ ਰਜਿਸਟਰੇਸ਼ਨ ਕੈਂਪ 24 ਅਕਤੂਬਰ ਨੂੰ ਲੱਗੇਗਾ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਰਿਪੋਰਟਰ….. ਵੰਦੇ ਭਾਰਤ ਨਿਊਜ਼ ਫਰੀਦਕੋਟ……. ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿੱਚੋਂ ਰਹਿ ਗਏ ਯੋਗ ਵੋਟਰਾਂ ਅਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਮਿਤੀ 24 ਅਕਤੂਬਰ 2026, ਦਿਨ ਸ਼ਨਿੱਚਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਆਯੋਜਿਤ ਕੀਤੇ ਜਾਣਗੇ।
ਜਿਲ੍ਹਾ ਚੋਣ ਅਫਸਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪੋ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿਣਗੇ। ਇਸ ਮੌਕੇ ਉਨ੍ਹਾਂ ਕੋਲ ਐਸ.ਆਈ.ਆਰ.-2026 ਅਧੀਨ ਪ੍ਰਕਾਸ਼ਿਤ ਅੰਤਿਮ ਵੋਟਰ ਸੂਚੀ ਉਪਲਬਧ ਹੋਵੇਗੀ, ਤਾਂ ਜੋ ਨਾਗਰਿਕ ਆਪਣੇ ਨਾਮ ਦੀ ਜਾਂਚ ਕਰ ਸਕਣ ਅਤੇ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਪੁਸ਼ਟੀ ਕਰ ਸਕਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੀ ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ ਅਤੇ ਵੋਟਰ ਸੂਚੀ ਵਿੱਚੋਂ ਰਹਿ ਗਏ ਹੋਰ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6 ਅਤੇ 6-ਏ ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਵੇਰਵਿਆਂ ਵਿੱਚ ਸੋਧ ਕਰਵਾਉਣ ਲਈ ਫਾਰਮ ਨੰਬਰ 8 ਵੀ ਪ੍ਰਾਪਤ ਕੀਤੇ ਜਾਣਗੇ।
ਉਹਨਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ ਆਪਣੇ ਨੇੜਲੇ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ। ਜਿਨ੍ਹਾਂ ਯੋਗ ਨਾਗਰਿਕਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਨਿਰਧਾਰਤ ਫਾਰਮ ਭਰ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਖ਼ਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਆਪਣੀ ਵੋਟ ਜ਼ਰੂਰ ਬਣਵਾਉਣ।
नई प्रमुख खबरों की browser notification पाने के लिए Subscribe करें।

गाज़ीपुर से एक हैरान करने वाली खबर सामने आई है, जहां मेडिकल कॉलेज की नई बिल्डिंग में इलाज…
पूरी खबर पढ़ें →
Breaking News- ਹੁਣੇ ਹੁਣੇ ਫਰੀਦਕੋਟ ਤੋਂ ਆਈ ਵੱਡੀ ਵਾਰਦਾਤ ਦੀ ਖਬਰ। ਤੇਜਧਾਰ ਹਥਿਆਰ ਨਾਲ ਨੌਜਵਾਨ ਦੀ ਲਈ ਜਾਨ।…
पूरी खबर पढ़ें →
हरियाणा में भारतीय जनता पार्टी के संगठन को और अधिक मजबूत बनाने तथा सरकार और संगठन के बीच…
पूरी खबर पढ़ें →
लुधियाना में (वीर एकलव्य यूथ फेडरेशन (पंजीकृत) पंजाब) द्वारा भगवान वाल्मीकि महाराज जी के पवित्र दिन के अवसर…
पूरी खबर पढ़ें →
Varanasi Fire News: मदनपुरा में झाड़ू और पेंट की दुकान में लगी भीषण आग, ज्वेलरी शॉप और गेस्ट…
पूरी खबर पढ़ें →
मैहर मैहर में 23 अक्टूबर को आयोजित होने जा रहे सनातन संवाद कार्यक्रम से पहले सोशल मीडिया पर…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।