ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ 28 ਫਰਵਰੀ ਤੱਕ ਲਾਗੂ ਰਹੇਗਾ ਨਵਾਂ ਸ਼ਡਿਊਲ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਰਿਪੋਰਟਰ…….. ਵੰਦੇ ਭਾਰਤ ਨਿਊਜ਼ ਫਰੀਦਕੋਟ….ਪੰਜਾਬ ’ਚ 2 ਨਵੰਬਰ ਤੋਂ ਸਕੂਲਾਂ ਦੇ ਸਮੇਂ ’ਚ ਬਦਲਾਅ, 28 ਫਰਵਰੀ ਤੱਕ ਲਾਗੂ ਰਹੇਗਾ ਨਵਾਂ ਸ਼ਡਿਊਲ
ਪ੍ਰਾਇਮਰੀ ਸਕੂਲ ਸਵੇਰੇ 9 ਤੋਂ ਦੁਪਹਿਰ 3 ਵਜੇ ਤੱਕ, ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 3:20 ਵਜੇ ਤੱਕ ਹੋਣ ਦੀ ਜਾਣਕਾਰੀ
ਪੰਜਾਬ 28 ਅਕਤੂਬਰ /ਮੌਸਮ ਵਿੱਚ ਆ ਰਹੀ ਤਬਦੀਲੀ ਅਤੇ ਸਰਦੀਆਂ ਦੀ ਆਮਦ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ 2 ਨਵੰਬਰ ਤੋਂ ਸੂਬੇ ਦੇ ਸਕੂਲਾਂ ਲਈ ਨਵੀਂ ਸਮਾਂ-ਸਾਰਣੀ ਲਾਗੂ ਹੋਵੇਗੀ, ਜੋ 28 ਫਰਵਰੀ ਤੱਕ ਜਾਰੀ ਰਹੇਗੀ। ਜਾਣਕਾਰੀ ਅਨੁਸਾਰ, ਨਵੇਂ ਸ਼ਡਿਊਲ ਤਹਿਤ ਪੰਜਾਬ ਦੇ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ।
ਇਸੇ ਤਰ੍ਹਾਂ ਮਿਡਲ ਤੋਂ ਸੀਨੀਅਰ ਸੈਕੰਡਰੀ ਪੱਧਰ ਦੇ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਸਮਾਂ-ਸਾਰਣੀ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਤੇ ਲਾਗੂ ਹੋਵੇਗੀ।
ਇਸ ਤਬਦੀਲੀ ਨਾਲ ਸੂਬੇ ਦੇ 19 ਹਜ਼ਾਰ ਤੋਂ ਵੱਧ ਸਕੂਲ ਪ੍ਰਭਾਵਿਤ ਹੋਣ ਦੀ ਜਾਣਕਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੌਸਮ ਦੇ ਅਨੁਸਾਰ ਸਕੂਲਾਂ ਦੇ ਸਮੇਂ ਵਿੱਚ ਸਾਲ ਦੌਰਾਨ ਵੱਖ-ਵੱਖ ਪੜਾਵਾਂ ’ਤੇ ਤਬਦੀਲੀ ਕੀਤੀ ਜਾਂਦੀ ਹੈ।
ਪਹਿਲਾਂ 1 ਅਪਰੈਲ ਤੋਂ 30 ਸਤੰਬਰ ਤੱਕ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਦੇ ਹਨ, ਜਦਕਿ ਅਕਤੂਬਰ ਮਹੀਨੇ ਦੌਰਾਨ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਰਹਿੰਦਾ ਹੈ। ਨਵੰਬਰ ਤੋਂ ਸਰਦੀਆਂ ਦੀ ਸਮਾਂ-ਸਾਰਣੀ ਲਾਗੂ ਹੋਣ ਤੋਂ ਬਾਅਦ ਮਾਰਚ ਮਹੀਨੇ ਵਿੱਚ ਸਕੂਲਾਂ ਦੇ ਸਮੇਂ ਵਿੱਚ ਮੁੜ ਤਬਦੀਲੀ ਕੀਤੇ ਜਾਣ ਦੀ ਗੱਲ ਕਹੀ ਗਈ ਹੈ
नई प्रमुख खबरों की browser notification पाने के लिए Subscribe करें।

हरियाणा के कृषि मंत्री श्याम सिंह राणा ने PWD के EXN और SDO के खिलाफ दिए कारवाही के…
पूरी खबर पढ़ें →
जिला रिपोर्टर डॉ अनिल दुबे | जिला जेल में कैदियों तक नशे का सामान पहुंचाने वाले वर्दीधारी जेल…
पूरी खबर पढ़ें →
Vande Bharat Live TV Newsप्रेस विज्ञप्ति *अल्पसंख्यक आवासीय विद्यालयों में कक्षा 9वीं एवं 11वीं में नामांकन हेतु ऑनलाइन आवेदन आमंत्रित* गया, दिनांक:…
पूरी खबर पढ़ें →
ગાંધીનગર: ગુજરાતની રાજધાની ગાંધીનગરમાં મુખ્યમંત્રીની સુરક્ષામાં ફરજ બજાવતા એક પોલીસ સબ ઇન્સ્પેક્ટર (PSI)એ પોતાની સર્વિસ રિવોલ્વરથી આત્મહત્યા કરી…
पूरी खबर पढ़ें →
हैदराबाद / यादाद्री भुवनगिरि: तेलंगाना में कम बारिश और भीषण गर्मी के चलते जल संकट लगातार गहराता जा…
पूरी खबर पढ़ें →
Vande Bharat Live TV Newsप्राप्त ताजा जानकारी के अनुसार केन्द्र सरकार ने शासकीय कर्मचारियों और पेंशनभोगियों को दिए जाने वाले महंगाई भत्ते…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।