Faridkot
ਮਿਸ਼ਨ 2027 ਤਹਿਤ ਫਰੀਦਕੋਟ ਦੇ ਲੋਕਾਂ ਸਾਹਮਣੇ ਰੱਖਿਆ ਆਪਣੀ ਜਨ ਸੇਵਾ ਦਾ ਰਿਪੋਰਟ ਕਾਰਡ —– ਅਰਸ਼ ਸੱਚਰ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਰਿਪੋਰਟ……. ਵੰਦੇ ਭਾਰਤ ਨਿਊਜ਼ ਫਰੀਦਕੋਟ……
ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮਿਸ਼ਨ 2027 ਤਹਿਤ ਆਪਣੀ ਜਨਸੇਵਾ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਿਆਸਤ ਦਾ ਮੁੱਖ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਾ ਹੈ।
ਅਰਸ਼ ਸੱਚਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ, ਨਸ਼ਾ ਮੁਕਤ ਫ਼ਰੀਦਕੋਟ, ਸਕੂਲਾਂ ਅਤੇ ਕਾਲਜਾਂ ਵਿੱਚ ਸੁਧਾਰ, ਕਿਸਾਨਾਂ ਦੀਆਂ ਮੰਡੀਆਂ ਸਬੰਧੀ ਸਮੱਸਿਆਵਾਂ, ਵਪਾਰੀਆਂ ਤੇ ਦੁਕਾਨਦਾਰਾਂ ਦੇ ਹੱਕਾਂ, ਗਰੀਬ ਪਰਿਵਾਰਾਂ ਦੀ ਸਹਾਇਤਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਵਰਗੇ ਮੁੱਦੇ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਫ਼ਰੀਦਕੋਟ ਦੀਆਂ ਸਥਾਨਕ ਸਮੱਸਿਆਵਾਂ ਦੇ ਹੱਲ ਲਈ ਉਹ ਲਗਾਤਾਰ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਰਹੇ ਹਨ।
ਅਰਸ਼ ਸੱਚਰ ਨੇ ਕਿਹਾ, "ਮੇਰੇ ਲਈ ਸਿਆਸਤ ਅਹੁਦਾ ਪ੍ਰਾਪਤ ਕਰਨ ਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਜ਼ਰੀਆ ਹੈ। ਮੇਰੀ ਪਛਾਣ ਮੇਰੇ ਕੰਮ ਹਨ ਅਤੇ ਮੇਰੀ ਸਭ ਤੋਂ ਵੱਡੀ ਤਾਕਤ ਫ਼ਰੀਦਕੋਟ ਦੇ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੈ।"
ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ 2027 ਤਹਿਤ ਉਨ੍ਹਾਂ ਦਾ ਸੰਕਲਪ ਫ਼ਰੀਦਕੋਟ ਨੂੰ ਸਿਹਤ, ਸਿੱਖਿਆ, ਰੁਜ਼ਗਾਰ, ਵਪਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣਾ ਹੈ।
"ਫ਼ਰੀਦਕੋਟ ਦੇ ਲੋਕ ਹੀ ਮੇਰੇ ਕੰਮਾਂ ਦੇ ਅਸਲ ਜੱਜ ਹਨ। ਉਨ੍ਹਾਂ ਦਾ ਆਸ਼ੀਰਵਾਦ ਅਤੇ ਵਿਸ਼ਵਾਸ ਹੀ ਮੇਰੀ ਸਭ ਤੋਂ ਵੱਡੀ ਕਮਾਈ ਹੈ," ਅਰਸ਼ ਸੱਚਰ ਨੇ ਕਿਹਾ।
नई प्रमुख खबरों की browser notification पाने के लिए Subscribe करें।

शामली* शामली। शहर के आजाद चौक के पास रविवार रात करीब 9:50 बजे बड़ा हादसा हो गया। सहारनपुर…
पूरी खबर पढ़ें →
आज दिनांक 23.11.2026 को कार्तिक पूर्णिमा पर्व के मद्देनज़र जिला पदाधिकारी महोदय, वरीय पुलिस अधीक्षक, गया, अपर जिला…
पूरी खबर पढ़ें →
सुमित गुप्ता वंदे भारत यहां पर पूरा कचरा पड़ता है
पूरी खबर पढ़ें →
काशीराम कॉलोनी यहां पर गंदगी और यहां पर किसी की कोई सुनाई नहीं होगी
पूरी खबर पढ़ें →
सागर, वन्दे भारत लाइव टीवी न्यूज रिपोर्टर सुशील द्विवेदी,8225072664* हरियाणवी सिंगर और डांसर सपना चौधरी अपनी निजी जिंदगी…
पूरी खबर पढ़ें →
*ज़िला पदाधिकारी ने जनता दरबार में सुनी आमजनों की समस्याएँ* *समस्याओं का हुआ ऑन द स्पॉट निवारण* *जनता…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।