ਕੁਲਤਾਰ ਸਿੰਘ ਸੰਧਵਾਂ ਸਪੀਕਰ ਜੀ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ
ਭਾਰਤ ਸਰਕਾਰ ਵਲੋਂ ਜਨਗਣਨਾ-2027 ਨੂੰ ਡਿਜੀਟਲ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਨਾਗਰਿਕਾਂ ਨੂੰ ਇਸ ਵਾਰ ਸਵੈ-ਗਣਨਾ ਦੀ ਵਿਸ਼ੇਸ਼ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨ-ਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਵੈ ਜਨਗਣਨਾ ਲਈ ਉਹ ਆਪਣੀ ਮਾਤ ਭਾਸ਼ਾ ਪੰਜਾਬੀ ਨੂੰ ਆਸਾਨੀ ਨਾਲ ਚੁਣ ਸਕਦੇ ਹਨ ਅਤੇ ਆਪਣੇ ਸਾਰੇ ਵੇਰਵੇ ਪੰਜਾਬ ਵਿੱਚ ਭਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਪਹਿਲੀ ਵਾਰ ਡਿਜੀਟਲ ਤਕਨੀਕ ਨੂੰ ਅਪਣਾਇਆ ਜਾ ਰਿਹਾ ਹੈ। ਜਿਸ ਤਹਿਤ ਸਵੈ-ਗਣਨਾ ਰਾਹੀਂ ਲੋਕਾਂ ਨੂੰ ਜਨਗਣਨਾ ਕਰਮਚਾਰੀਆਂ ਦੀ ਉਡੀਕ ਨਹੀਂ ਕਰਨੀ ਪਵੇਗੀ ਅਤੇ ਉਹ ਆਪਣੇ ਪਰਿਵਾਰ ਦਾ ਵੇਰਵਾ ਖੁਦ ਆਨਲਾਈਨ ਦਰਜ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਨਗਣਨਾ-2027 ਦੀ ਸਵੈ-ਗਣਨਾ ਲਈ 16 ਨਵੰਬਰ ਤੋਂ 30 ਨਵੰਬਰ ਤੱਕ ਸਰਕਾਰ ਵੱਲੋਂ ਆਨਲਾਈਨ ਪੋਰਟਲ ਖੋਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਵਿਸ਼ੇਸ਼ ਪੋਰਟਲ https://se.census.gov.in/ ਤਿਆਰ ਕੀਤਾ ਗਿਆ ਹੈ। ਪੋਰਟਲ ਤੇ ਜਾਣਕਾਰੀ ਦਰਜ ਕਰਕੇ ਜਮ੍ਹਾਂ ਕਰਵਾਉਣ ਤੋਂ ਬਾਅਦ ਨਾਗਰਿਕਾਂ ਨੂੰ ਇੱਕ ਵਿਸ਼ੇਸ਼ ਸਵੈ-ਗਣਨਾ ਆਈ.ਡੀ. ਪ੍ਰਾਪਤ ਹੋਵੇਗੀ। ਇਹ ਆਈ.ਡੀ. ਘਰ-ਘਰ ਜਾਣ ਵਾਲੇ ਜਨਗਣਨਾ ਕਰਮਚਾਰੀਆਂ ਨੂੰ ਦਿਖਾਉਣੀ ਹੋਵੇਗੀ, ਤਾਂ ਜੋ ਆਨਲਾਈਨ ਭਰੇ ਗਏ ਵੇਰਵਿਆਂ ਦੀ ਤਸਦੀਕ ਕੀਤੀ ਜਾ ਸਕੇ।
ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਸਹੂਲਤ ਬਾਰੇ ਵੱਧ ਤੋਂ ਵੱਧ ਜਾਗਰੂਕ ਹੋਣ ਅਤੇ ਆਪਣੇ ਪਰਿਵਾਰ ਦੀ ਦਰੁਸਤ ਤੇ ਪੂਰੀ ਜਾਣਕਾਰੀ ਦਰਜ ਕਰਵਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਸੂਬੇ ਦੇ ਵਿਕਾਸ ਦੀ ਯੋਜਨਾਬੰਦੀ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਨੀਤੀਆਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਸ ਰਾਸ਼ਟਰੀ ਮਹੱਤਵ ਦੇ ਕਾਰਜ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਹੋਣੀ ਬਹੁਤ ਜ਼ਰੂਰੀ ਹੈ।
नई प्रमुख खबरों की browser notification पाने के लिए Subscribe करें।

जावरा(रतलाम)--- कलेक्टर श्री अजय कटेसरिया की अध्यक्षता में आयोजित जिला सड़क सुरक्षा समिति की बैठक में दिए गए…
पूरी खबर पढ़ें →
Sandeep Sharma District Reporter Kurukshetra Haryana मोरनी ब्लॉक में मुख्यमंत्री नायब सिंह सैनी ने माटी वंदन अभियान के…
पूरी खबर पढ़ें →
Vande Bharat Live TV Newsरसड़ा पुलिस को मिली एक बड़ी कामयाबी निरीक्षक कुलदीप कुमार हमारा की देखभाल क्षेत्र तलाश वांछित अभियुक्त संबंधित…
पूरी खबर पढ़ें →
जिला पदाधिकारी ने अखलासपुर पंचायत सरकार भवन में आयोजित सहयोग शिविर में सुनीं आमजनों की समस्याएं; पंचायत स्तर…
पूरी खबर पढ़ें →
गौ माता की सेवा और पूजा करने से जीवन में सुख-समृद्धि, शांति और पुण्य की प्राप्ति होती है…
पूरी खबर पढ़ें →
आगर मालवा। किसानों की समस्याओं, कृषि संबंधी चुनौतियों और उनके अधिकारों को लेकर कांग्रेस ने ग्राम निपानिया बैजनाथ…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।