A2Z सभी खबर सभी जिले कीUncategorizedअन्य खबरेकपूरथलादेशपंजाबलुधियाना

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਨੂੰ ਉਤਸਾਹਿਤ ਕਰਨ ਤਹਿਤ ਬੈਕਿੰਗ ਅਧਿਕਾਰੀਆਂ ਅਤੇ ਬੈਂਕ ਸਖੀਆਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਨੂੰ ਉਤਸਾਹਿਤ ਕਰਨ ਤਹਿਤ ਬੈਕਿੰਗ ਅਧਿਕਾਰੀਆਂ ਅਤੇ ਬੈਂਕ ਸਖੀਆਂ ਨਾਲ ਮੀਟਿੰਗ

ਬੈਂਕ ਅਧਿਕਾਰੀ ਸਵੈ ਸਹਾਇਤਾ ਸਮੂਹਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ- ਰਾਕੇਸ਼ ਕੁਮਾਰ ਪੋਪਲੀ
ਅਬੋਹਰ ਫਾਜ਼ਿਲਕਾ, 2 ਅਗਸਤ,(ਗਿਆਨ ਸਾਹਨੀ)
ਵਧੀਕ ਡਿਪਟੀ ਕਮਿਸ਼ਨਰ (ਵਿ ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਬੈਂਕਿੰਗ ਅਧਿਕਾਰੀਆਂ ਅਤੇ ਬੈਂਕ ਸਖੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕੀਤੀ। ਬੈਠਕ ਦੌਰਾਨ ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਵੈ ਸਹਾਇਤਾ ਸਮੂਹਾਂ ਅਧੀਨ ਕੰਮ ਕਰ ਰਹੀਆਂ ਔਰਤਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਜੋ ਔਰਤਾਂ ਵੀ ਆਪਣੇ ਪਰਿਵਾਰ ਦੀ ਆਮਦਨ ਵਿਚ ਵੱਡਾ ਯੋਗਦਾਨ ਪਾ ਸਕਣ ਤੇ ਆਰਥਿਕਤਾ ਨੂੰ ਮਜ਼ਬੂਤ ਕਰ ਸਕਣ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੈਂਕ ਅਧਿਕਾਰੀ ਆਰ.ਬੀ.ਆਈ. ਦੇ ਰੂਲਾਂ ਨੂੰ ਅਮਲ ਵਿਚ ਲਿਆਉਂਦੇ ਹੋਏ ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ੇ ਮੁਹੱਈਆ ਕਰਵਾਉਣ ਅਤੇ ਉਸ ਮੁਤਾਬਕ ਹੀ ਦਸਤਾਵੇਜ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਵਾਧੂ ਕਾਗਜ ਜਾਂ ਦਸਤਾਵੇਜਾਂ ਦੀ ਮੰਗ ਨੂੰ ਗੁਰੇਜ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਕਰਜੇ ਦੇ ਕੇਸ ਸੈਕਸ਼ਨ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚਲਾਏ ਜਾਂਦੇ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਇਹ ਔਰਤਾਂ ਨਾ ਕੇਵਲ ਆਪਣੇ ਪਰਿਵਾਰ ਦੀ ਆਮਦਨ ਵਿਚ ਯੋਗਦਾਨ ਪਾ ਰਹੀਆਂ ਹਨ ਸਗੋਂ ਸੂਬੇ ਦੀ ਆਰਥਿਕਤਾ ਵਿਚ ਵੀ ਯੋਗਦਾਨ ਪਾ ਰਹੀਆਂ ਹਨ। ਉਨਾਂ ਕਿਹਾ ਕਿ ਇਸ ਮਿਸ਼ਨ ਦਾ ਉਦੇਸ਼ ਗਰੀਬ ਪਰਿਵਾਰ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਉਪਰ ਉਠਣ ਵਿਚ ਮਦਦ ਕਰਨਾ ਅਤੇ ਉਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ।

ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਬੈਂਕ ਅਧਿਕਾਰੀਆਂ ਵੱਲੋਂ ਕੈਂਪ ਲਗਾਏ ਜਾਣ | ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀਆਂ ਵੱਲੋਂ ਪੇਂਡੂ ਵਿਕਾਸ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤਾਂ ਵਿਖੇ ਕੈਂਪਾਂ ਰਾਹੀਂ ਲੋਕਾਂ ਨੂੰ ਬੈਂਕ ਸਕੀਮਾਂ ਬਾਰੇ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਵੈ ਸਹਾਇਤਾ ਗਰੁੱਪਾਂ ਦੇ ਖਾਤੇ ਖੋਲਣ ਵਿਚ ਕੋਈ ਢਿਲ ਮੱਠ ਨਾ ਵਰਤੀ ਜਾਵੇ |

ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਲਾਲ, ਲੀਡ ਬੈਂਕ ਮੈਨੇਜਰ ਮਨੀਸ਼ ਕੁਮਾਰ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੇ ਜ਼ਿਲ੍ਹਾ ਇੰਚਾਰਜ ਮੈਡਮ ਨਵਨੀਤ ਕੌਰ, ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਤੇ ਬੈਂਕ ਸਖੀ ਮੌਜੂਦ ਸਨ।

Vande Bharat Live Tv News
Back to top button
error: Content is protected !!