
ਸ੍ਰੀ ਮੁਕਤਸਰ ਸਾਹਿਬ, 5 ਫਰਵਰੀ(ਸੰਜੀਵ ਕੁਮਾਰ ਗਰਗ)ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਨੇ ਦੱਸਿਆ ਹੈ ਕਿ 6 ਫਰਵਰੀ ਤੋਂ ਸ਼ੁਰੂ ਹੋ ਰਹੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੈਂਪ ਲੱਗਣਗੇ।ਉਹਨਾਂ ਨੇ ਦੱਸਿਆ ਕਿ ਸ਼ਹਿਰੀ ਹਲਕੇ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 1 ਅਤੇ 2 ਨੂੰ ਸਵੇਰੇ 10 ਵਜੇ ਅਤੇ ਦੁਪਹਿਰ 12 ਵਜੇ ਵਾਰਡ ਨੰਬਰ 3 ਅਤੇ 4 ਅਤੇ ਇਸੇ ਤਰ੍ਹਾਂ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੰਬੀ ਢਾਬ ਅਤੇ ਪਿੰਡ ਮੌੜ ਵਿਖੇ ਸਵੇਰੇ 10 ਵਜੇ ਅਤੇ ਗੁਲਾਬੇਵਾਲਾ ਅਤੇ ਬਲਮਗੜ੍ਹ ਵਿਖੇ ਦੁਪਹਿਰ 12 ਵਜੇ ਕੈਂਪ ਲਗਾਏ ਜਾਣਗੇ।ਇਸੇ ਤਰ੍ਹਾਂ ਮਲੋਟ ਸ਼ਹਿਰ ਵਿੱਚ ਵਾਰਡ ਨੰਬਰ 3 ਵਿਖੇ ਸਵੇਰੇ 10 ਵਜੇ ਅਤੇ ਵਾਰਡ ਨੰਬਰ 4 ਵਿਖੇ ਦੁਪਹਿਰ 12 ਵਜੇ ਅਤੇ ਸਬ-ਡਿਵੀਜ਼ਨ ਮਲੋਟ ਦੇ ਪਿੰਡ ਈਨਾ ਖੇੜਾ, ਬਾਦਲ ਵਿਖੇ ਸਵੇਰੇ 10 ਵਜੇ ਅਤੇ ਵਿਰਕ ਖੇੜਾ ਅਤੇ ਪਿੰਡ ਮਾਨ ਵਿੱਚ ਦੁਪਹਿਰ 12 ਵਜੇ ਕੈਂਪ ਲਗਾਏ ਜਾਣਗੇ।ਸਬ-ਡਿਵੀਜ਼ਨ ਗਿੱਦੜਬਾਹਾ ਦੇ ਪਿੰਡ ਦੌਲਾ ਅਤੇ ਲਾਲਬਾਈ ਵਿਖੇ ਸਮੇਂ ਅਨੁਸਾਰ ਕੈਂਪ ਲਗਾਏ ਜਾਣਗੇ। ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਹੈ। ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਹਾਜ਼ਰ ਰਹਿਣਗੇ ਅਤੇ ਮੌਕੇ ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ।
———–
Discover more from Vande Bharat Live Tv News
Subscribe to get the latest posts sent to your email.