A2Z सभी खबर सभी जिले कीअन्य खबरेकपूरथलाताज़ा खबरपंजाबलुधियानासास नगर

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ, ਚੈਕਿੰਗ ਦੌਰਾਨ ਕੀਤੇ 7 ਚਲਾਨ

Warning
Warning
Warning
Warning

Warning.

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ, ਚੈਕਿੰਗ ਦੌਰਾਨ ਕੀਤੇ 7 ਚਲਾਨ
ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ
ਫਾਜ਼ਿਲਕਾ , ਅਬੋਹਰ 11 ਜੁਲਾਈ
ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਅਤੇ ਫਾਜ਼ਿਲਕਾ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ 07 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ ਹੋਣਾ ਚਾਹੀਦਾ ਹੈ।
ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ।
ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਟੀਮ ਦੇ ਮੈਂਬਰ, ਭੁਪਿੰਦਰਦੀਪ ਸਿੰਘ ਕਾਊਸਲਰ ਅਤੇ ਜਸਵਿੰਦਰ ਕੌਰ ਸ਼ੋਸ਼ਲ ਵਰਕਰ, ਰੁਪਿੰਦਰ ਸਿੰਘ ,ਟ੍ਰੈਫਿਕ ਪੁਲਿਸ ਇੰਚਾਰਜ ਏ.ਐਸ.ਆਈ ਸੁਰਿੰਦਰ ਸਿੰਘ, ਪ੍ਰਿਤਪਾਲ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਰਾਕੇਸ਼ ਕੁਮਾਰ ਹਾਜ਼ਰ ਸਨ।


Back to top button
error: Content is protected !!