Toll Plazas Free: ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ ਹੋ ਗਏ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਇਕ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (ਬੀਕੇਯੂ) ਨੇ ਦੋ ਦਿਨਾਂ ਲਈ ਟੌਲ ਪਲਾਜ਼ੇ ਫਰੀ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਅੱਜ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ ਹੋ ਗਏ ਹਨ ਅਤੇ ਸਾਰੇ ਵਾਹਨ ਬਿਨਾਂ ਟੋਲ ਅਦਾ ਕੀਤੇ ਉਥੋਂ ਲੰਘ ਰਹੇ ਹਨ। ਦਰਅਸਲ ਬੀਕੇਯੂ ਨੇ ਕਿਹਾ ਹੈ ਕਿ ਉਹ 2 ਦਿਨਾਂ ਤੱਕ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਵੇਗੀ।
ਦੱਸਿਆ ਜਾ ਰਿਹਾ ਹੈ ਕਿ ਧਰਨਾਕਾਰੀ ਕਿਸਾਨਾਂ ‘ਤੇ ਹਰਿਆਣਾ ਪੁਲਸ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ, ਜਿਸ ਕਾਰਨ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਧਰਨਾ ਦਿੱਤਾ ਜਾਵੇਗਾ।
ਕੇਂਦਰ ਤੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ।
ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਚੰਡੀਗੜ੍ਹ ਵਿੱਚ ਸੱਦੀ ਗਈ ਤੀਜੀ ਮੀਟਿੰਗ ਵੀ ਬੇਸਿੱਟਾ ਰਹੀ ਹੈ।
ਦੱਸ ਦੇਈਏ ਕਿ ਕੇਂਦਰੀ ਮੰਤਰੀਆਂ ਨਾਲ ਲੰਘੀ ਸ਼ਾਮ ਬੁਲਾਈ ਗਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸਫਲ ਨਹੀਂ ਹੋ ਸਕੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।