Sahi Gulati: Toll Plazas Free:
22 ਫਰਵਰੀ ਤੱਕ ਸਾਰੇ ਟੌਲ ਪਲਾਜ਼ੇ ਫਰੀ ਰਹਿਣਗੇ- ਕਿਸਾਨ ਜਥੇਬੰਦੀ ਉਗਰਾਹਾਂ
Toll Plazas Free: ਪੰਜਾਬ ਦੇ ਸਾਰੇ ਟੌਲ ਪਲਾਜੇ ਜਿਹੜੇ 17 ਅਤੇ 18 ਫਰਵਰੀ ਤੱਕ ਫਰੀ ਰੱਖਣ ਦਾ ਐਲਾਨ ਕਿਸਾਨ ਜਥੇਬੰਦੀ ਉਗਰਾਹਾਂ ਵਲੋਂ ਕੀਤਾ ਗਿਆ ਸੀ, ਹੁਣ ਤਾਜਾ ਜਾਣਕਾਰੀ ਇਹ ਮਿਲੀ ਹੈ ਕਿ, 22 ਫਰਵਰੀ ਤੱਕ ਸਾਰੇ ਟੌਲ ਪਲਾਜ਼ੇ ਫਰੀ ਰਹਿਣਗੇ।
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾ ਵੱਲੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਧਰਨੇ ਕੱਲ੍ਹ ਤੱਕ ਬਾਦਸਤੂਰ ਜਾਰੀ ਰਹਿਣਗੇ।
ਮੋਦੀ ਭਾਜਪਾ ਸਰਕਾਰ ਦੇ ਕਿਸਾਨ ਦੁਸ਼ਮਣ ਵਤੀਰੇ ਨੂੰ ਮੁੱਖ ਰੱਖਦਿਆਂ ਕੌਮੀ ਸੰਯੁਕਤ ਕਿਸਾਨ ਮੋਰਚੇ ਦਾ ਅੰਗ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਤਾਜ਼ਾ ਫ਼ੈਸਲੇ ਮੁਤਾਬਕ 20, 21 ਅਤੇ 22 ਫਰਵਰੀ ਨੂੰ ਪੰਜਾਬ ਦੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬੇ ਤੱਕ ਸਾਰੇ ਭਾਜਪਾ ਆਗੂ ਅਤੇ ਸਾਂਸਦਾਂ ਵਿਧਾਇਕਾਂ ਦੇ ਘਰਾਂ ਅੱਗੇ ਦਿਨੇ ਰਾਤ ਰੋਸ ਧਰਨੇ ਲਾਏ ਜਾਣਗੇ ਅਤੇ ਸਾਰੇ ਟੌਲ ਮੁਕਤ ਕੀਤੇ ਜਾਣਗੇ।
,,,,,,,,,,,,
ਵੱਖ ਵੱਖ ਥਾਵਾਂ ‘ਤੇ ਸੰਬੋਧਨ ਕਰਤਾ ਬੁਲਾਰਿਆਂ ਵੱਲੋਂ ਸ਼ੰਭੂ ਤੇ ਖਨੌਰੀ ਬਾਡਰਾਂ ਉੱਤੇ ਡਟੇ ਹੋਏ ਸੰਘਰਸ਼ਸ਼ੀਲ ਕਿਸਾਨਾਂ ਤੇ ਕਿਸਾਨ ਆਗੂਆਂ ਨੂੰ ਇਨ੍ਹਾਂ ਧਰਨਿਆਂ ਰਾਹੀਂ ਸੁਨੇਹਾ ਦਿੱਤਾ ਗਿਆ ਹੈ ਕਿ ਅਸੀਂ ਇਸ ਕਿਸਾਨ ਸੰਘਰਸ਼ ਨੂੰ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦਾ ਤਾਲਮੇਲਵਾਂ ਕੌਮੀ ਸੰਘਰਸ਼ ਬਣਾਉਣ ਲਈ ਜੀ ਜਾਨ ਨਾਲ ਘੋਲ਼ ਦੇ ਮੈਦਾਨ ਵਿੱਚ ਕੁੱਦਣ ਦਾ ਫੈਸਲਾ ਕਰ ਲਿਆ ਹੈ।
ਆਪਸੀ ਮੱਤਭੇਦਾਂ ਨੂੰ ਪਾਸੇ ਰੱਖਦਿਆਂ ਇੱਕਜੁੱਟ ਹੋ ਕੇ ਤਾਲਮੇਲਵੇਂ ਸਾਂਝੇ ਸੰਘਰਸ਼ ਰਾਹੀਂ ਫਿਰਕੂ, ਭੜਕਾਊ ਤੇ ਫੁੱਟਪਾਊ ਅਨਸਰਾਂ ਸਮੇਤ ਮੋਦੀ ਸਰਕਾਰ ਨੂੰ ਕਰਾਰੀ ਮਾਤ ਦਿੱਤੀ ਜਾ ਸਕਦੀ ਹੈ।
ਕਿਸਾਨਾਂ ਦੇ ਜੇਤੂ ਦਿੱਲੀ ਘੋਲ਼ ਨੂੰ ਮੁਲਤਵੀ ਕਰਨ ਮੌਕੇ ਕੀਤੇ ਗਏ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਵਰਗੇ ਲਿਖਤੀ ਵਾਅਦੇ ਕਰਕੇ ਲਾਗੂ ਕਰਨ ਤੋਂ ਲਗਾਤਾਰ ਦੋ ਸਾਲ ਟਾਲ਼ਾ ਵੱਟਣ ਅਤੇ ਅਜੇ ਵੀ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਅਤੇ ਮੰਗਾਂ ਮੰਨਣ ਤੋਂ ਬਾਰ ਬਾਰ ਨਾਂਹ ਕਰਨ ਵਾਲ਼ੀ ਤਾਨਾਸ਼ਾਹ ਮੋਦੀ ਸਰਕਾਰ ਨੂੰ ਧਰਮਾਂ, ਜਾਤਾਂ, ਇਲਾਕਿਆਂ ਆਦਿ ਦੀਆਂ ਵਲਗਣਾਂ ਤੋਂ ਉਪਰ ਉੱਠ ਕੇ ਵਿਸ਼ਾਲ ਸਾਂਝੇ ਸੰਘਰਸ਼ ਰਾਹੀਂ ਹੀ ਹੱਕੀ ਕਿਸਾਨ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕਦਾ ਹੈ।