
ਜਲੰਧਰ 17 ਜੁਲਾਈ (ਪਰਮਿੰਦਰ ਸਿੰਘ ) ਮਿਊਸਪਲ ਪੈਨਸ਼ਨਰਜ਼ ਯੂਨੀਅਨ ਗੁਰਾਇਆ ਦੀ ਮਹੀਨਾਵਾਰ ਮੀਟਿੰਗ ਸ਼੍ਰੀ ਪ੍ਰੇਮ ਨਾਥ ਪ੍ਰਧਾਨ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਆਸ਼ਰਮ ਗੁਰਾਇਆ ਵਿਖੇ ਹੋਈ। ਮੀਟਿੰਗ ਵਿੱਚ ਪਿਛਲੇ ਦਿਨੀਂ ਵਿਛੋੜਾ ਦੇ ਗਏ ਨਗਰ ਕੌਂਸਲ ਗੁਰਾਇਆ ਦੇ ਸਵਰਗਵਾਸੀ ਅਮਰਜੀਤ ਦੇ ਬਹੁਤ ਹੀ ਸਤਿਕਾਰ ਯੋਗ ਮਾਤਾ ਜੀਤੋ ਜੀ ਪਿਛਲੇ ਦਿਨੀਂ ਵਿਛੋੜਾ ਦੇ ਗਏ ਮੀਟਿੰਗ ਵਿੱਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੇ ਪਰਿਵਾਰ ਨਾਲ ਗਿਹਰੇ ਦੁਖ ਦਾ ਪ੍ਰਗਟਾਵਾ ਕੀਤਾ। ਪੰਜਾਬ ਦੀਆਂ 13 ਨਗਰ ਨਿਗਮਾਂ,76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਸਮੇਤ ਕੁੱਲ 110 ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੰਮ ਕਰ ਰਹੇ ਹਜ਼ਾਰਾਂ ਸਫ਼ਾਈ ਕਰਮਚਾਰੀ ਠੇਕੇਦਾਰੀ ਅਤੇ ਆਊਟਸੋਰ ਪ੍ਰਣਾਲੀ ਵਿਚ ਕੰਮ ਕਰ ਰਹੇ ਹਨ। ਕ ਈ ਥਾਵਾਂ ਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲਦੀ। ਈ ਪੀ ਐਂਫ ਅਤੇ ਈ ਐਸ ਆਈ ਸਹੂਲਤਾਂ ਦਾ ਲਾਭ ਨਹੀਂ ਮਿਲਦਾ,15 ਸਾਲ ਜਾਂ 20 ਸਾਲ ਸੇਵਾ ਦੇ ਬਾਵਜੂਦ ਰੈਗੂਲਰ ਨਹੀਂ ਕੀਤਾ ਗਿਆ, ਸਫ਼ਾਈ ਸੇਵਕਾਂ ਵਰਦੀਆਂ, ਲੋੜੀਂਦਾ ਸਮਾਨ ਉਪਲਬਧ ਨਹੀਂ ਕਰਵਾਈਆਂ ਜਾਂਦੀਆਂ। ਕਰਮਚਾਰੀਆਂ ਨੂੰ ਰੇਗੂਲਰ ਕੀਤਾ ਜਾਵੇ। ਸਾਰੇ ਕਰਮਚਾਰੀਆਂ ਦਾ ਬੀਮਾ ਕਰਵਾਇਆ ਜਾਵੇ। ਮੀਟਿੰਗ ਵਿੱਚ ਤਾਰਾ ਸਿੰਘ, ਸਤਪਾਲ ਮਹਿੰਮੀ, ਚਰਨ ਦਾਸ ਨੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਬੇਰੁੱਖੀ ਦੀ ਨਿਖੇਦੀ ਕੀਤੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਹਾਜ਼ਰ ਮੈਂਬਰਾਂ ਨੇ ਪੰਜਾਬ ਗੋਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ 29 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਜੁਆਇੰਟ ਕਮੇਟੀ ਪੰਜਾਬ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਮੀਟਿੰਗ ਵਿੱਚ ਤਾਰਾ ਸਿੰਘ, ਰਾਮ ਲੁਭਾਇਆ, ਸਤਪਾਲ ਮਹਿੰਮੀ, ਚਰਨ ਦਾਸ, ਸ਼ਿਵ ਦਾਸ, ਕ੍ਰਿਸ਼ਨ ਪਾਲ, ਜਮਨਾ, ਇੰਦਰਜੀਤ, ਕਮਲੇਸ਼ ਕੁਮਾਰੀ, ਬਿਮਲਾ ਪੁੰਜ, ਸੰਤੋਖ ਸਿੰਘ, ਪ੍ਰੇਮ ਨਾਥ, ਗੁਦਾਵਰੀ,ਸਰੋਜ ਰਾਣੀ ਅਤੇ ਕੁਸ਼ਲਿਆ ਆਦਿ ਪੈਨਸ਼ਨਰਜ਼ ਹਾਜ਼ਰ ਸਨ।




