A2Z सभी खबर सभी जिले कीअन्य खबरेपंजाब

ਕੌਮੀ ਇਨਸਾਫ ਮੋਰਚਾ ਵੱਲੋਂ ਪੰਜਾਬ ਬੰਦ ਨੂੰ ਮਿਲਿਆ ਵੱਡਾ ਹੁੰਗਾਰਾ:-ਢੀਡਸਾ

ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਕਾਨੂੰਨ ਦੇ ਦੋਹਰੇ ਮਾਪ ਦੰਡ ਅਪਣਾ ਕੇ ਸਿੱਖਾਂ ਨਾਲ ਬੇਇਨਸਾਫੀ ਕੀਤੀ ਹੈ:-ਰਾਣਾ

ਜਲੰਧਰ 21 ਅਗਸਤ (ਪਰਮਿੰਦਰ ਸਿੰਘ ) ਅੱਜ ਕੌਮੀ ਇਨਸਾਫ ਮੋਰਚਾ ਵੱਲੋਂ ਲੰਮੇ ਸਮੇਂ ਤੋਂ ਜੇਲਾਂ ਦੀਆਂ ਕਾਲ ਕੋਠੜੀਆਂ  ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੀ ਕਾਲ ਸਮੇਂ ਸ਼੍ਰੋਮਣੀ ਅਕਾਲੀ ਦਲ ਹਲਕਾ ਉਤਰੀ ਜਲੰਧਰ ਦੇ ਇੰਚਾਰਜ ਹਰਿੰਦਰ ਸਿੰਘ ਢੀਡਸਾ ਤੇ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਵੱਡੇ ਪੱਧਰ ਤੇ ਲੰਮਾ ਪਿੰਡ ਖੇਤਰ ਤੋਂ ਉੱਤਰੀ ਹਲਕੇ ਦੇ ਵੱਖ-ਵੱਖ ਮਾਰਗਾਂ ਤੇ ਜਾ ਕੇ ਦੁਕਾਨਦਾਰਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਕੇ ਪੰਜਾਬ ਬੰਦ ਦੀ ਹਮਾਇਤ ਲਈ ਅਪੀਲ ਕੀਤੀ । ਇਸ ਮੌਕੇ ਢੀਂਡਸਾ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੇ ਪਰਿਵਾਰਾਂ ਤੋਂ ਦੂਰ ਜੇਲਾਂ ਵਿੱਚ ਸਰਕਾਰ ਦੀਆਂ ਨਲਾਇਕੀਆਂ ਕਾਰਨ ਬੰਦ ਪਏ ਹਨ ਉਹਨਾਂ ਲਈ ਪੰਜਾਬ ਦੇ ਪੰਜਾਬੀਆਂ ਅਤੇ ਸਿੱਖ ਕੌਮ ਵੱਲੋਂ ਵੱਡੇ ਪੱਧਰ ਤੇ ਹਮੇਸ਼ਾ ਸੰਘਰਸ਼ ਕੀਤੇ ਗਏ ਹਨ ਪਰ ਸਰਕਾਰਾਂ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕੀ । ਇਸ ਮੌਕੇ ਕੌਮੀ ਮੀਤ ਪ੍ਰਧਾਨ ਰਣਜੀਤ ਰਾਣਾ ਨੇ ਕਿਹਾ ਕਿ ਦੇਸ਼ ਅੰਦਰ ਕਾਨੂੰਨ ਸਭ ਲਈ ਬਰਾਬਰ ਹੈ ਪਰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਜਿਸ ਤਰੀਕੇ ਨਾਲ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਛੜਜੰਤਰ ਰਚੇ ਜਾ ਰਹੇ ਹਨ ਜਿਸ ਨਾਲ ਸਿੱਖ ਕੌਮ ਨੂੰ ਹਿੰਦੁਸਤਾਨ ਵਿੱਚ ਬੇਗਾਨਗੀ ਦਾ ਅਹਿਸਾਸ ਕਰਾਇਆ ਜਾ ਰਿਹਾ ਹੈ ਸੁਤੀਆਂ ਸਰਕਾਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਸਿੱਖ ਕੌਮ ਨਾਲ ਕੀਤੀ ਧੱਕੇਸ਼ਾਹੀ ਕੌਮ ਕਦੇ ਬਰਦਾਸ਼ਤ ਨਹੀਂ ਕਰ ਸਕਦੀ । ਇਸ ਮੌਕੇ ਭਜਨ ਲਾਲ ਚੋਪੜਾ ਪ੍ਰਧਾਨ ਐਸਸੀ ਜਲੰਧਰ, ਹਲਕਾ ਉਤਰੀ ਦੇ ਸਰਕਲ ਪ੍ਰਧਾਨਾਂ ਵਿੱਚ ਸਤਿੰਦਰ ਸਿੰਘ ਪੀਤਾ, ਜਗਜੀਤ ਸਿੰਘ ਖਾਲਸਾ, ਮਹਿੰਦਰ ਸਿੰਘ ਜੰਬਾ, ਮੇਜਰ ਸਿੰਘ ਕਾਹਲੋ, ਕਰਤਾਰ ਸਿੰਘ ਬਿੱਲਾ, ਜਗਦੀਪ ਸਿੰਘ ਬਿਰਦੀ, ਸਤਪਾਲ ਸਿੰਘ ਨੀਲਾ ਮਹਿਲ, ਸੀਨੀਅਰ ਮੀਤ ਪ੍ਰਧਾਨਾਂ ਵਿੱਚ ਦਲਜੀਤ ਸਿੰਘ ਲੰਮਾ ਪਿੰਡ, ਸੁਰਿੰਦਰ ਸਿੰਘ ਰਾਜ, ਬੀਸੀ ਬਿੰਗ ਦੇ ਪ੍ਰਧਾਨ ਤਰਲੋਚਨ ਸਿੰਘ ,ਯੂਥ ਵਿੰਗ ਦੇ ਪ੍ਰਧਾਨ ਗੁਰਸੇਵਕ ਸਿੰਘ ਗਿੱਲ, ਫੁੰਮਣ ਸਿੰਘ ਲੰਮਾ ਪਿੰਡ, ਗੁਰਚਰਨ ਸਿੰਘ, ਸ਼ੇਰ ਸਿੰਘ ਬਾਜਵਾ, ਬਾਲ ਕਿਸ਼ਨ ਬਾਲਾ, ਰਜਿੰਦਰ ਕੁਮਾਰ, ਲਾਲ ਚੰਦ, ਸ਼ਾਮ ਲਾਲ, ਰਾਜਵੀਰ ਸਿੰਘ ਖਾਲਸਾ, ਬਹਾਦਰ ਸਿੰਘ, ਜਤਿੰਦਰ ਸਿੰਘ ਰਿੰਕਾ, ਦਿਲਬਾਗ ਸਿੰਘ, ਗੁਣਤਾਜ ਸਿੰਘ ਢੀਂਡਸਾ, ਅਮਰਜੀਤ ਸਿੰਘ ਲੰਮਾ ਪਿੰਡ, ਚਮਕੌਰ ਸਿੰਘ ,ਦੇਵਰਾਜ ਸੁਮਨ ਅਤੇ ਹੋਰ ਬਹੁਤ ਸਾਰੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।
[yop_poll id="10"]
Show More
Back to top button
error: Content is protected !!