Vande Bharat Live TV News
देश • राज्य • जिला — खबरें तेज़, साफ और विश्वसनीय तरीके से
A2Z सभी खबर सभी जिले की

ਬਰਨਾਲਾ ਵਿੱਚ ਪੰਜਾਬ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ ‘ਤੇ ਕੀਤੇ ਭਾਰੀ ਲਾਠੀਚਾਰਜ ਦੀ ਕੀਤੀ ਜ਼ੋਰਦਾਰ ਨਿਖੇਧੀ

23 Jul 2026, 04:54 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
WhatsApp Image 2026 07 23 at 3.56.41 PM

ਗੁਰਾਇਆ 23 ਜੁਲਾਈ (ਪਰਮਿੰਦਰ ਸਿੰਘ ) ਪੰਜਾਬ ਰਿਟਾਇਰਡ ਮਿਉਂਸਪਲ ਪੈਨਸ਼ਨਰਜ਼ ਯੂਨੀਅਨ ਗੁਰਾਇਆ ਅਤੇ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਿਲੌਰ ਦੇ ਆਗੂਆਂ ਤਾਰਾ ਸਿੰਘ ਬੀਕਾ, ਸਤਪਾਲ ਮਹਿਮੀ, ਸ਼ਿਵ ਦਾਸ, ਬਲਵਿੰਦਰ ਕੁਮਾਰ, ਬੂਟਾ ਰਾਮ ਅਕਾਲਪੁਰ,ਰਤਨ ਸਿੰਘ ਗੁਰਾਇਆ, ਕੁਲਦੀਪ ਸਿੰਘ ਕੌੜਾ ਆਦਿ ਨੇ ਕਿਹਾ ਕਿ ਸਫਾਈ ਕਰਮਚਾਰੀ ਪਿਛਲੇ 10-15 ਸਾਲਾਂ ਤੋਂ ਹੀ ਠੇਕੇਦਾਰੀ ਦੇ ਅਧੀਨ ਮਾਮੂਲੀ ਤਨਖਾਹਾਂ ਤੇ ਲਗਾਤਾਰ ਕੰਮ ਕਰ ਰਹੇ ਹਨ,ਉਹ ਪੂਰੇ ਪੂਰੇ ਗ੍ਰੇਡਾਂ ਵਿੱਚ ਰੈਗੂਲਰ ਕਰਨ ਦੀ ਮੰਗ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਪਿਛਲੇ ਸਮੇਂ ਤੋਂ ਹੜਤਾਲ ਤੇ ਚੱਲ ਰਹੇ ਹਨ। ਜਦੋਂ ਡੇਢ ਮਹੀਨਾ ਪਹਿਲਾਂ ਸਫ਼ਾਈ ਕਰਮਚਾਰੀਆਂ ਨੇ ਹੜਤਾਲ ਕੀਤੀ ਸੀ ਉਦੋਂ ਚੋਣ ਜ਼ਾਬਤੇ ਦਾ ਬਹਾਨਾ ਬਣਾ ਕੇ ਹੜਤਾਲ ਖ਼ਤਮ ਕਰਵਾ ਦਿੱਤੀ ਸੀ ਅਤੇ ਮੰਗਾਂ ਦਾ ਨਿਪਟਾਰਾ ਕਰਨ ਲਈ ਲਿਖਤੀ ਤੌਰ ਤੇ ਭਰੋਸਾ ਦਿੱਤਾ ਸੀ‌। ਪਰ ਅਫਸੋਸ ਹੈ ਕਿ ਚੋਣ ਜ਼ਾਬਤੇ ਤੋਂ ਬਾਅਦ ਪੰਜਾਬ ਸਰਕਾਰ ਨੇ ਦਿੱਤੇ ਭਰੋਸੇ ਨੂੰ ਨਹੀਂ ਨਿਭਾਇਆ‌‌। ਜਿਸ ਕਰਕੇ ਸਫ਼ਾਈ ਕਰਮਚਾਰੀਆਂ ਨੂੰ ਦੋਬਾਰਾ ਹੜਤਾਲ ਕਰਨ ਲਈ ਅਤਿ ਮਜਬੂਰ ਹੋਣਾ ਪਿਆ। ਹੜਤਾਲੀ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੇ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਹੋਏ ਮੰਗਾਂ ਦਾ ਹੱਲ ਕਰਨ ਦੀ ਬਜਾਏ,ਕੱਲ੍ਹ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਪ੍ਰਸ਼ਾਸਨ ਵਲੋਂ ਸਫ਼ਾਈ ਕਰਮਚਾਰੀਆਂ ‘ਤੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਜੋ ਕਿ ਅਤਿਅੰਤ ਨਿੰਦਣਯੋਗ ਵਰਤਾਰਾ ਹੈ। ਉਹਨਾਂ ਨੇ ਕਿਹਾ ਕਿ ਦੂਜੇ ਪਾਸੇ ਜੰਤਰ ਮੰਤਰ ਦਿੱਲੀ ਵਿਖੇ ਪਿਛਲੇ ਦਿਨਾਂ ਤੋਂ ਨੀਟ ਪੇਪਰ ਲੀਕ ਦੇ ਮਸਲੇ ਤੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਲੋਂ ਸੰਸਦ ਵੱਲ ਰੋਸ ਮਾਰਚ ਕਰਨ ਦੇ ਮੌਕੇ ‘ਤੇ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ‘ਤੇ ਦਿੱਲੀ ਪੁਲਿਸ ਪ੍ਰਸ਼ਾਸਨ ਅਤੇ ਭਾਜਪਾ ਅਤੇ ਆਰ ਐਸ ਐਸ ਦੀ ਗੁੰਡਾ ਫੌਜ ਵਲੋਂ ਕੀਤੇ ਅੰਧਾਧੁੰਦ ਲਾਠੀਚਾਰਜ ਅਤੇ ਕੇਸ ਦਰਜ਼ ਕਰਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਉਹਨਾਂ ਦੀ ਨਿਖੇਧੀ ਕਰਦੇ ਹੋਏ ਅੰਦੋਲਨਕਾਰੀ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਸਮਰਥਨ ਕਰਦੇ ਹੋਏ ਮਗਰਮੱਛ ਦੇ ਹੰਝੂ ਵਹਾ ਕੇ ਆਪਣਾ ਦੋਗਲਾਪਨ ਦਿਖਾ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਸੰਘਰਸ਼ਸ਼ੀਲ ਮੁਲਾਜ਼ਮਾਂ, ਕਿਸਾਨਾਂ ਮਜ਼ਦੂਰਾਂ, ਵਿਦਿਆਰਥੀਆਂ ਅਤੇ ਨੌਜਵਾਨਾਂ ਤੇ ਕੇਂਦਰ ਦੀ ਮੋਦੀ ਸਰਕਾਰ ਦੇ ਰਾਹ ਤੇ ਹੀ ਚੱਲਦੇ ਹੋਏ ਹਰ ਰੋਜ਼ ਪੰਜਾਬ ਵਿੱਚ ਕਿਤੇ ਨਾ ਕਿਤੇ ਅੰਨ੍ਹੇ ਵਾਹ ਲਾਠੀਚਾਰਜ, ਗੰਦੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਹਰ ਪ੍ਰਕਾਰ ਦਾ ਤਸ਼ੱਸਦ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਾਜ਼ਾ ਤਾਜ਼ਾ ਮਿਸਾਲਾਂ ਖੰਨਾ ਵਿਖੇ ਨਰੇਗਾ ਕਰਮਚਾਰੀਆਂ, ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਤੇ ਕੀਤੇ ਗਏ ਤਸ਼ੱਸਦ ਦੇ ਨਮੂਨੇ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਘਰ ਘਰ ਤੱਕ ਪੁੱਜੇ ਹਨ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹਰ ਸੰਘਰਸ਼ਸ਼ੀਲ ਵਰਗ ਦੇ ਲੋਕਾਂ ਤੇ ਤਸ਼ੱਸਦ ਕਰਨ ਦੀ ਬਜਾਏ ਪੰਜਾਬ ਸਰਕਾਰ ਗੰਭੀਰਤਾ ਨਾਲ ਹਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੇ ਲਾਗੂ ਕਰਨ ਦੇ ਲਈ ਮਾਹੌਲ ਤਿਆਰ ਕਰੇ, ਨਹੀਂ ਤਾਂ ਵਿਧਾਨ ਸਭਾ ਵਿੱਚ ਹਰ ਵਰਗ ਦੇ ਸੰਘਰਸ਼ਸ਼ੀਲ ਲੋਕਾਂ ਤੇ ਕੀਤੇ ਗਏ ਅੰਨ੍ਹੇ ਵਾਹ ਤਸ਼ੱਸਦ ਦਾ ਨਤੀਜਾ ਭੁਗਤਣ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤਿਆਰ ਬ ਤਿਆਰ ਰਹੇ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

Vande Bharat Live TV NewsVande Bharat Live TV News
A2Z सभी खबर सभी जिले की20 Sep

राधा अष्टमी पर श्री बंशीधर मंदिर में भव्य दधीकादो उत्सव व महा भंडारा

राधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की20 Sep

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

सड़क हादसे ने छीन ली एक और जिंदगी, पत्रकार रजनीश कुमार उर्फ बंटी का निधन एक्स

सड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की18 Sep

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…

पूरी खबर पढ़ें →
error: Content is protected !!