ਕੰਪਿਊਟਰ ਅਧਿਆਪਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਪੰਜਾਬ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ — ਜੀ.ਟੀ.ਯੂ. ਪੰਜਾਬ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ 31 ਜੁਲਾਈ (ਪਰਮਿੰਦਰ ਸਿੰਘ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ , ਸਹਾਇਕ ਪ੍ਰੈਸ ਸਕੱਤਰ ਗਣੇਸ਼ ਭਗਤ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਤੋਂ ਰੋਕਣ ਲਈ ਉਨ੍ਹਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਪੰਜਾਬ ਸਰਕਾਰ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਕੰਪਿਊਟਰ ਅਧਿਆਪਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨਾ ਬੇਹੱਦ ਨਿੰਦਣਯੋਗ ਅਤੇ ਲੋਕਤੰਤਰ ਵਿਰੋਧੀ ਕਾਰਵਾਈ ਹੈ। ਸਰਕਾਰ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਇਹ ਦਰਸਾਉਂਦੀ ਹੈ ਕਿ ਸਰਕਾਰ ਲੋਕਤੰਤਰਿਕ ਢੰਗ ਨਾਲ ਉੱਠ ਰਹੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਦਮਨ ਦਾ ਰਾਹ ਅਪਣਾ ਰਹੀ ਹੈ। ਜੀ.ਟੀ.ਯੂ. ਪੰਜਾਬ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਨੇ ਜ਼ੁਲਮ ਅਤੇ ਬੇਇਨਸਾਫ਼ੀ ਦੇ ਖ਼ਿਲਾਫ਼ ਲੜਦਿਆਂ ਆਪਣੀ ਜਾਨ ਕੁਰਬਾਨ ਕੀਤੀ ਸੀ। ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਅਧਿਆਪਕਾਂ ਨੂੰ ਆਪਣੇ ਜਮਹੂਰੀ ਹੱਕਾਂ ਦੀ ਵਰਤੋਂ ਕਰਨ ਤੋਂ ਰੋਕਣਾ ਸ਼ਹੀਦਾਂ ਦੀ ਸੋਚ ਦਾ ਵੀ ਅਪਮਾਨ ਹੈ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਦੀ ਕਾਰਵਾਈ ਤੁਰੰਤ ਬੰਦ ਕੀਤੀ ਜਾਵੇ ਅਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਬੈਠ ਕੇ ਮਸਲਿਆਂ ਦਾ ਸਥਾਈ ਹੱਲ ਕੱਢੇ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਸਪੱਸ਼ਟ ਕਰਦੀ ਹੈ ਕਿ ਅਧਿਆਪਕਾਂ ਦੇ ਜਮਹੂਰੀ ਹੱਕਾਂ ’ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਧਿਆਪਕ ਆਪਣੇ ਹੱਕਾਂ, ਸਨਮਾਨ ਅਤੇ ਇਨਸਾਫ਼ ਲਈ ਜਮਹੂਰੀ ਢੰਗ ਨਾਲ ਸੰਘਰਸ਼ ਜਾਰੀ ਰੱਖਣਗੇ।
नई प्रमुख खबरों की browser notification पाने के लिए Subscribe करें।
Vande Bharat Live TV Newsराधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…
पूरी खबर पढ़ें →
ਅੱਜ ਫਰੀਦਕੋਟ ਵਿੱਚ ਬਾਬਾ ਫਰੀਦ ਜੀ ਦਾ ਆਗਮਨ ਪੂਰਬ ਜੋ ਮਿਤੀ 19-9-26 ਤੋਂ ਲੈ ਕੇ 23 -9-26 ਤੱਕ…
पूरी खबर पढ़ें →
Vande Bharat Live TV Newsकधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…
पूरी खबर पढ़ें →
Vande Bharat Live TV Newsकवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…
पूरी खबर पढ़ें →
Vande Bharat Live TV Newsसड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…
पूरी खबर पढ़ें →
Vande Bharat Live TV Newsरांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।