Vande Bharat Live TV News
देश • राज्य • जिला — खबरें तेज़, साफ और विश्वसनीय तरीके से
A2Z सभी खबर सभी जिले की

ਹਜ਼ਾਰਾਂ ਬੇਜ਼ਮੀਨੇ ਮਜ਼ਦੂਰਾਂ ਨੇ ਕੀਤਾ ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ

05 Aug 2026, 09:40 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
WhatsApp Image 2026 08 05 at 8.24.51 PM 1

ਜਲੰਧਰ 5 ਅਗਸਤ (ਪਰਮਿੰਦਰ ਸਿੰਘ )  ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਐਲਾਨੇ ਸੰਘਰਸ਼ ਸੱਦੇ ਤਹਿਤ, ਅੱਜ ਪੰਜਾਬ ਭਰ ‘ਚੋਂ ਆਏ ਬੇਜ਼ਮੀਨੇ ਮਜ਼ਦੂਰ ਮਰਦ ਔਰਤਾਂ ਨੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਰੈਲੀ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਰੋਹਲਾ ਮਾਰਚ ਕੀਤਾ, ਸਰਕਾਰ ਵਿਰੁੱਧ ਗੁੱਸੇ ਤੇ ਰੋਹ ਨਾਲ ਭਰੇ ਪੀਤੇ ਮਜ਼ਦੂਰ ਇਸ ਗੱਲੋਂ ਖ਼ਫ਼ਾ ਹਨ ਕਿ ਪਿਛਲੇ ਸਾਢੇ ਚਾਰ ਸਾਲਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਜ਼ਮੀਨੇ ਲੋਕਾਂ ਦੀ ਸਾਰ ਨਹੀਂ ਲਈ, ਫੋਕੇ ਲਾਰੇ ਅਤੇ ਝੂਠੇ ਵਾਅਦਿਆਂ ਨਾਲ ਹੁਣ ਤਕ ਸਰਕਾਰ ” ਡੰਗ” ਸਾਰ ਰਹੀ ਹੈ। ਮਜ਼ਦੂਰ ਆਗੂਆਂ ਕਿਹਾ ਕਿ ਸੰਘਰਸ਼ੀਲ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਤਹਿ ਕਰਕੇ ਪੰਜ ਵਾਰ ਮੁੱਖ ਮੰਤਰੀ ਪੰਜਾਬ ਨੇ ਮੀਟਿੰਗ ਨਹੀਂ ਕੀਤੀ ਉਹਨਾਂ ਕਿਹਾ ਕਿ ਅਸਲ ਵਿਚ ਮੁਖ ਮੰਤਰੀ ਸਮਾਜ ਦੇ ਸਭ ਤੋਂ ਦਰੜੇ ਲੋਕਾਂ ਪ੍ਰਤੀ ਵਿਤਕਰੇ ਬਾਜ਼ੀ ਕਰ ਰਹੇ ਹਨ। ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ , ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਮੁੱਖ ਆਗੂ ਗੁਲਜ਼ਾਰ ਗੋਰੀਆ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਸੂਬਾ ਸਕੱਤਰ ਚਮਕੌਰ ਸਿੰਘ ਖੇੜੀ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ  ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਤਿੰਨ ਮਹੀਨਿਆਂ ਵਿਚ ਨਸ਼ੇ ਖ਼ਤਮ ਕਰਨ, ਲਾਲ ਲਕੀਰ ਅੰਦਰਲੇ ਘਰਾਂ ਦੀਆਂ ਰਜਿਸਟਰੀਆਂ ਕਰਨ , ਵਿਧਵਾ ਬੁਢਾਪਾ ਅੰਗਹੀਣ ਪੈਨਸ਼ਨਾਂ ‘ਚ ਵਾਧਾ ਕਰਨ ਅਤੇ ਸਭ ਤੋਂ ਵੱਧ ਕੇ ਪ੍ਰਚਾਰਿਆ ਗਿਆ ਕਿ ” ਸਾਡੇ ਰਾਜ ਵਿੱਚ ਕਿਸੇ ਨੂੰ ਧਰਨੇ ਲਾਉਣ ਦੀ ਲੋੜ ਨਹੀਂ ਪਵੇਗੀ” ਪਰ ਹੋਇਆ ਇਸ ਉਲਟ, ਮੋਦੀ ਸਰਕਾਰ ਵਲੋਂ ਲਿਆਂਦੇ ਮਜ਼ਦੂਰ ਵਿਰੋਧੀ ਲੇਬਰ ਕੋਡ, ਪੰਜਾਬ ਵਿੱਚ  ਸਭ ਤੋ ਪਹਿਲਾਂ ਲਾਗੂ ਕੀਤੇ ਗਏ, ਹੁਣ ਕੇਂਦਰ ਸਰਕਾਰ ਵੱਲੋਂ ਜੀ ਰਾਮ ਜੀ ਕਾਨੂੰਨ ਰਾਹੀਂ, ਜੋ ਮਨਰੇਗਾ ਦਾ ਭੋਗ ਪਾਇਆ, ਉਵੇਂ ਹੀ ਪੰਜਾਬ ਵਿਚ ਮਨਰੇਗਾ ਮਜ਼ਦੂਰਾਂ ਦਾ ਰੁਜ਼ਗਾਰ ਠੱਪ ਪਿਆ ਹੈ , ਮਜ਼ਦੂਰ ਆਗੂਆਂ ਨੇ ਕਿਹਾ ਕਿ ਜਿਹੜੀ ਸਰਕਾਰ ਕਹਿੰਦੀ ਸੀ ਅਸੀਂ ਮਸ਼ਹੂਰੀਆਂ ‘ਤੇ ਪੈਸੇ ਨਹੀਂ ਖਰਚਣੇ ,ਉਹ ਬੱਚਿਆਂ ਦੇ ਸਕੂਲ ਬੈਗਾਂ ‌ਅਤੇ ਤੀਰਥ ਯਾਤਰੀ ਬੱਸਾਂ ‘ਤੇ ਵੀ ਇਸ਼ਤਿਹਾਰ ਲਾ ਰਹੀ ਹੈ।  ਮਜ਼ਦੂਰ ਜਥੇਬੰਦੀਆਂ ਨੇ ਮੰਗ ਕੀਤੀ ਹੈ ਵੀ ਬੀ ਜੀ ਰਾਮ ਜੀ ਕਾਨੂੰਨ ਰੱਦ ਕਰਕੇ, ਮਨਰੇਗਾ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਇਸ ਤਹਿਤ, ਸਾਲ ਭਰ ਲਈ ਰੁਜ਼ਗਾਰ ਤੇ ਘੱਟੋ ਘੱਟ ਦਿਹਾੜੀ 700/- ਕੀਤੀ ਜਾਵੇ, ਵਿਧਵਾ ਬੁਢਾਪਾ ਅੰਗਹੀਣ ਪੈਨਸ਼ਨ ਪ੍ਰਤੀ ਮਹੀਨਾ 5000/- ਹੋਏ, ਔਰਤਾਂ ਦੇ ਖਾਤੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਪਾਇਆ ਜਾਵੇ, ਮਜ਼ਦੂਰਾਂ ਨੂੰ ਦਸ-ਦਸ ਮਰਲੇ ਦੇ ਰਿਹਾਇਸ਼ੀ ਪਲਾਟ ਦਿੱਤੇ ਜਾਣ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ , ਜ਼ਮੀਨ ਦੀ ਕਾਣੀ ਵੰਡ ਖ਼ਤਮ ਕਰਨ ਲਈ, ਜ਼ਮੀਨ ਹੱਦ ਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ ‘ਚ ਵੰਡੀਆਂ ਜਾਣ , ਪੰਚਾਇਤੀ ਜ਼ਮੀਨ ‘ਚੋਂ ਤੀਜੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣਾ ਯਕੀਨੀ ਕੀਤਾ ਜਾਵੇ ਆਦਿਕ, ਆਗੂਆਂ ਨੇ ਐਲਾਨ ਕੀਤਾ ਕਿ ਆਉਂਦੇ ਦਿਨਾਂ ਵਿੱਚ ਮਜ਼ਦੂਰਾਂ ਦੀਆਂ ਇਹਨਾਂ ਮੰਗਾਂ ‘ਤੇ ਸੰਘਰਸ਼ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕੱਠ ਨੂੰ, ਗੁਰਨਾਮ ਸਿੰਘ ਦਾਉਦ, ਲਛਮਣ ਸਿੰਘ ਸੇਵੇਵਾਲਾ,  ਕਸ਼ਮੀਰ ਸਿੰਘ ਘੁਗਸੋਰ, ਲਖਵੀਰ ਲੋਂਗੋਵਾਲ, ਸਤਪਾਲ ਬਨੂੜ,  ਦੇਵੀ ਕੁਮਾਰੀ ਸਰਹਾਲੀ ਕਲਾਂ, ਗੁਰਬਿੰਦਰ ਸਿੰਘ ਬੋੜਾਂ ,ਭੂਪ ਚੰਦ ਚੰਨੋਂ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੇ ਫਰਜ਼ ਬਲਦੇਵ ਸਿੰਘ ਨੂਰਪੁਰੀ ਨੇ ਨਿਭਾਏ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

Vande Bharat Live TV NewsVande Bharat Live TV News
A2Z सभी खबर सभी जिले की20 Sep

राधा अष्टमी पर श्री बंशीधर मंदिर में भव्य दधीकादो उत्सव व महा भंडारा

राधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की20 Sep

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

सड़क हादसे ने छीन ली एक और जिंदगी, पत्रकार रजनीश कुमार उर्फ बंटी का निधन एक्स

सड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की18 Sep

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…

पूरी खबर पढ़ें →
error: Content is protected !!