Vande Bharat Live TV News
देश • राज्य • जिला — खबरें तेज़, साफ और विश्वसनीय तरीके से
A2Z सभी खबर सभी जिले की

ਪੰਜਾਬ ਸਰਕਾਰ ਦੇ ਸਮੁੱਚੇ ਮੁਲਾਜ਼ਮ (ਦਫਤਰੀ/ ਫੀਲਡ) 27 ਅਗੱਸਤ ਨੂੰ ਜਾਣਗੇ ਸਮੂਹਿਕ ਛੁੱਟੀ ਤੇ ਅਤੇ ਤਹਿਸੀਲ/ ਜਿਲਾ ਕੇਂਦਰਾਂ ਤੇ ਕਰਨਗੇ ਪ੍ਰਦਰਸ਼ਨ : ਸਾਂਝੀ ਤਾਲਮੇਲ ਕਮੇਟੀ ।

17 Aug 2026, 08:43 PM • Vande Bharat Live TV News
📣 शेयर करें: Facebook X Telegram LinkedIn लिंक कॉपी हो गया ✅
WhatsApp Image 2026 08 17 at 11.13.19 AM

ਜਲੰਧਰ:17 ਅਗਸਤ( ਪਰਮਿੰਦਰ ਸਿੰਘ ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸਾਥੀ ਜਸਵੀਰ ਸਿੰਘ ਤਲਵਾੜਾ ਅਤੇ ਸਾਥੀ ਹਰਜਿੰਦਰ ਸਿੰਘ ਪੰਨੂ ਦੀ ਸਾਂਝੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸੁਖਚੈਨ ਸਿੰਘ ਖਹਿਰਾ, ਸਤੀਸ਼ ਰਾਣਾ, ਸਾਹਿਲ ਸ਼ਰਮਾ, ਭਜਨ ਸਿੰਘ ਗਿੱਲ, ਤਜਿੰਦਰ ਨੰਗਲ, ਜਰਮਨਜੀਤ ਸਿੰਘ, ਅਮਿਤ ਕਟੋਚ, ਕਰਮ ਸਿੰਘ ਧਨੋਆ, ਮਨਪ੍ਰੀਤ ਸਿੰਘ, ਰਣਜੀਤ ਸਿੰਘ ਰਾਣਵਾ, ਹਰਨੇਕ ਸਿੰਘ , ਗਗਨਦੀਪ ਸਿੰਘ ਭੁੱਲਰ, ਮਨਦੀਪ ਸਿੰਘ ਸਿੱਧੂ, ਰਕੇਸ਼ ਸ਼ਰਮਾ ਅਤੇ ਕੁਲਵਿੰਦਰ ਢਿੱਲੋ ਨੇ ਆਖਿਆ ਕਿ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਇਕ ਸੋਗ ਮਤੇ ਰਾਹੀਂ ਪੈਨਸ਼ਨਰ ਸਾਥੀ ਗੁਰਚਰਨ ਸਿੰਘ ਬਠਿੰਡਾ ਦੀ ਰੈਲੀ ਤੋਂ ਵਾਪਸੀ ਉਪਰੰਤ ਸੜਕ ਹਾਦਸੇ ਵਿੱਚ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਆਖਿਆ ਕਿ ਇਸ ਮੀਟਿੰਗ ਵਿੱਚ ” ਸਾਂਝੀ ਤਾਲਮੇਲ ਕਮੇਟੀ” ਦੇ ਬੈਨਰ ਥੱਲੇ 07 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਅਤੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਨੂੰ ਇੱਕ ਇਤਿਹਾਸਿਕ ਇਕੱਠ ਕਰਾਰ ਦਿੱਤਾ ਜਿਸ ਨੇ ਟਰੇਡ ਯੂਨੀਅਨ ਲਹਿਰ ਅੰਦਰ ਹੋਏ ਸਾਰੇ ਇਕੱਠਾਂ ਦਾ ਰਿਕਾਰਡ ਤੋੜ ਦਿੱਤਾ। ਆਗੂਆਂ ਨੇ ਜਿੱਥੇ ਪੰਜਾਬ ਦੇ ਕੋਨੇ ਕੋਨੇ ਤੋਂ ਆਏ ਹਰ ਤਰ੍ਹਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸਾਥੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ, ਉੱਥੇ ਪੰਜਾਬ ਸਰਕਾਰ ਨੂੰ ਵੰਗਾਰਦਿਆਂ ਆਖਿਆ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਰੋਹ ਦੇ ਪ੍ਰਗਟਾਵੇ ਨੂੰ ਵੇਖਦਿਆਂ ਹੁਣ ਉਸ ਨੂੰ ਕੰਧ ਤੇ ਲਿਖਿਆ ਪੜਕੇ ਮਹਿਗਾਈ ਭੱਤੇ ਸਬੰਧੀ ਮਾਨਯੋਗ ਸੁਪਰੀਮ ਕੋਰਟ ਜਾਣ ਦਾ ਇਰਾਦਾ ਤਿਆਗ ਕੇ ਮਾਨਯੋਗ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਦਿਆਂ ਤੁਰੰਤ ਮਹਿਗਾਈ ਭੱਤਾ ਜਾਰੀ ਕਰ ਦੇਣਾ ਚਾਹੀਦਾ ਹੈ ਅਤੇ ਬਾਕੀ ਮੰਗਾਂ ਤੇ ਨਿਪਟਾਰੇ ਹਿਤ ਜਲਦ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰੇ। ਆਗੂਆਂ ਆਖਿਆ ਕਿ ਅੱਜ ਦੀ ਮੀਟਿੰਗ ਵਿੱਚ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਸ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਵਿਡਣ ਦਾ ਫੈਸਲਾ ਕੀਤਾ, ਜਿਸ ਦੇ ਤਹਿਤ ਸਭ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੀਆਂ ਮੁਲਾਜ਼ਮ ਜਥੇਬੰਦੀਆਂ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਸਬੰਧੀ ਆਪਣੇ ਉੱਚ ਅਧਿਕਾਰੀਆਂ ਨੂੰ ਨੋਟਿਸ ਭੇਜਣਗੀਆਂ। ਮੀਟਿੰਗ ਦੌਰਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀ ਦੋ ਰੋਜ਼ਾ 17 – 18 ਅਗਸਤ ਨੂੰ ਪੈਨ ਡਾਊਨ/ ਕੰਪਿਊਟਰ ਡਾਊਨ ਕੀਤੀ ਜਾ ਰਹੀ ਹੜਤਾਲ ਦਾ ਪੂਰਨ ਰੂਪ ਵਿੱਚ ਸਮਰਥਨ ਕੀਤਾ ਅਤੇ ਇਸ ਦੇ ਨਾਲ ਹੀ ਇਹ ਵੀ ਫੈਸਲਾ ਕੀਤਾ ਕਿ ਇਸ ਦੋ ਰੋਜ਼ਾ ਹੜਤਾਲ ਦੇ ਸਮਰਥਨ ਵਿੱਚ ਸਾਂਝੀ ਤਾਲਮੇਲ ਕਮੇਟੀ ਦੇ ਬੈਨਰ ਥੱਲੇ ਬਾਕੀ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ 17 ਤੇ 18 ਅਗਸਤ ਨੂੰ ਜਿਲਾ ਕੇਂਦਰਾਂ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ/ਪੁਤਲੇ ਫੂਕਣਗੇ, ਜਿਸ ਵਿੱਚ ਮਨਿਸਟੀਰੀਅਲ ਮੁਲਾਜ਼ਮ ਵੀ ਸ਼ਾਮਿਲ ਹੋਣਗੇ। ਆਗੂਆਂ ਇਹ ਵੀ ਫੈਸਲਾ ਕੀਤਾ ਕਿ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੇ ਫੈਸਲੇ ਨੂੰ ਲਾਗੂ ਕਰਨ ਹਿਤ 18 ਅਗਸਤ ਨੂੰ ਜਿਲਾ ਕੇਂਦਰਾਂ ਤੇ ਸਾਂਝੀ ਤਾਲਮੇਲ ਕਮੇਟੀ ਦੀਆਂ ਜਿਲਾ ਪੱਧਰੀ ਮੀਟਿੰਗਾਂ ਹੋਣਗੀਆਂ। ਆਗੂਆਂ ਆਖਿਆ ਕਿ 27 ਅਗਸਤ ਨੂੰ ਪੰਜਾਬ ਪੰਜਾਬ ਸਰਕਾਰ ਦਾ ਸਮੁੱਚਾ ਕੰਮ ਠੱਪ ਕਰ ਦਿੱਤਾ ਜਾਵੇਗਾ ਅਤੇ ਇਸ ਦਿਨ ਤਹਿਸੀਲ/ ਜਿਲਾ ਕੇਂਦਰਾਂ ਤੇ ਵੱਡੇ ਪ੍ਰਦਰਸ਼ਨ ਹੋਣਗੇ ਜਿਸ ਵਿੱਚ ਸਮੁੱਚੇ ਪੈਨਸ਼ਨਰ ਸ਼ਾਮਿਲ ਹੋਣਗੇ। ਉਕਤ ਆਗੂਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਅਗਸਤ ਦੇ ਕੀਤੇ ਸਮਰਥਨ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਅੱਜ ਦੀ ਮੀਟਿੰਗ ਵਿੱਚ ਇੱਕ ਨਿਖੇਧੀ ਮਤੇ ਰਾਹੀਂ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਐਂਟੀ ਸਟੇਟ ਕਹਿਣ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਆਖਿਆ ਕਿ ਐਂਟੀ ਸਟੇਟ ਮੁਲਾਜ਼ਮ ਨਹੀਂ ਬਲਕਿ ਪੰਜਾਬ ਸਰਕਾਰ ਹੈ ਜੋ ਪੰਜਾਬ ਦੇ ਖਜ਼ਾਨੇ ਨੂੰ ਆਪ ਲੁੱਟ ਰਹੀ ਹੈ ਅਤੇ ਆਪਣੇ ਕਾਰਪੋਰੇਟ ਜੋਟੀਦਾਰਾਂ ਨੂੰ ਲੁਟਾ ਰਹੀ ਹੈ। ਆਗੂਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਦੇ ਨਾਮ ਉੱਤੇ ਪੰਜਾਬ ਨੂੰ ਕੰਗਲਾ ਪੰਜਾਬ ਬਣਾਉਣ ਵਾਲੇ ਪਾਸੇ ਲੈ ਕੇ ਜਾਇਆ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਪੰਜਾਬ ਦੇ ਇਨਸਾਫ ਪਸੰਦ ਲੋਕ ਬਰਦਾਸ਼ਤ ਨਹੀਂ ਕਰਨਗੇ। ਸਾਂਝੀ ਤਾਲਮੇਲ ਕਮੇਟੀ ਦੇ ਉਕਤ ਆਗੂਆਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ 27 ਅਗਸਤ ਦੀ ਮੀਟਿੰਗ ਤੋਂ ਪਿੱਛੇ ਹਟਦੇ ਹਨ ਜਾਂ ਉਸ ਮੀਟਿੰਗ ਵਿੱਚ ਮੰਗ ਪੱਤਰ ਵਿੱਚ ਦਰਜ ਮਹਿੰਗਾਈ ਭੱਤੇ ਤੋਂ ਇਲਾਵਾ ਪੈਨਸ਼ਨਰਾਂ ਤੇ 2.59 ਗੁਣਾਕ ਲਾਗੂ ਕਰਨ, ਹਰ ਤਰ੍ਹਾਂ ਦੇ ਕੱਚੇ, ਆਉਟਸੋਰਸ, ਇਨਲਿਸਟਮੈਂਟ, ਸੋਸਾਇਟੀਆਂ, ਸਕੀਮ ਵਰਕਰਾਂ ਆਦਿ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਿਡ ਡੇ ਮੀਲ, ਆਸ਼ਾ ਤੇ ਆਂਗਣਵਾੜੀ ਵਰਕਰਾਂ ਤੇ ਘੱਟੋ ਘੱਟ ਤਨਖਾਹ ਸਕੇਲ ਲਾਗੂ ਕਰਨ, ਜਬਰੀ ਥੋਪੇ ਕੇਦਰੀ ਤਨਖਾਹ ਸਕੇਲਾ ਸਬੰਧੀ 17.07.2020 ਅਤੇ ਪਰੋਵੇਸ਼ਨਲ ਪੀਰੀਅਡ ਸਬੰਧੀ 15.01.2015 ਦਾ ਪੱਤਰ ਵਾਪਸ ਲੈਣ, ਏਸੀਪੀ ਸਕੀਮ ਜਾਰੀ ਕਰਨ, ਬੰਦ ਕੀਤੇ 37 ਕਿਸਮ ਦੇ ਭੱਤੇ ਸੋਧ ਕੇ ਲਾਗੂ ਕਰਨ, ਗਰੈਚਟੀ ਦੀ ਹੱਦ 20 ਤੋਂ 25 ਲੱਖ ਰੁਪਏ ਕਰਨ, 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਬੰਦ ਕਰਨ, ਵਿਭਾਗਾਂ ਅੰਦਰ ਖਾਲੀ ਪੋਸਟਾਂ ਰੈਗੂਲਰ ਭਰਤੀ ਅਤੇ ਪੂਰੀ ਤਨਖਾਹ ਰਾਹੀਂ ਭਰਨ, ਜਨਤਕ ਖੇਤਰ ਦੇ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਵਾਪਸ ਲੈਣ, ਮਾਨਯੋਗ ਅਦਾਲਤਾਂ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਹਿੱਤ ਵਿੱਚ ਹੋਏ ਫੈਸਲੇ ਉਸ ਕਿਸਮ ਦੇ ਬਾਕੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਵੀ ਲਾਗੂ ਕਰਨ ਆਦਿ ਮੰਗਾਂ ਦੇ ਨਿਪਟਾਰੇ ਹਿੱਤ ਕੋਈ ਫੈਸਲਾ ਨਹੀਂ ਹੁੰਦਾ, ਤਾਂ 27 ਅਗਸਤ ਨੂੰ ਹੀ ਸਾਂਝੀ ਤਾਲਮੇਲ ਕਮੇਟੀ ਅਗਲੇ ਸੰਘਰਸ਼ ਦਾ ਐਲਾਨ ਕਰੇਗੀ। ਅੱਜ ਦੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਮੋਰਚੇ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ਸਤੋਜ ਵਿਖੇ ਕੀਤੀ ਜਾ ਰਹੀ ਰੈਲੀ ਦਾ ਵੀ ਸਮਰਥਨ ਕੀਤਾ ਗਿਆ। ਮੀਟਿੰਗ ਵਿੱਚ ਉਕਤ ਆਗੂਆਂ ਤੋਂ ਇਲਾਵਾ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਹਰੀ ਸਿੰਘ ਟੋਹੜਾ, ਰਾਧੇ ਸ਼ਾਮ, ਗੁਰਬਖਸ਼ ਸਿੰਘ, ਜਗਦੀਸ਼ ਸਿੰਘ ਚਾਹਲ, ਸੁਖਵਿੰਦਰ ਸੈਣੀ, ਕਰਮਜੀਤ ਸਿੰਘ ਬੀਹਲਾ, ਧਰਮਪਾਲ ਖੋਸਲ, ਜਰਨੈਲ ਸਿੰਘ, ਹਰਬੰਸ ਸਿੰਘ ਮਾਂਗਟ , ਬੋਬਿੰਦਰ ਸਿੰਘ, ਅਮਿਤ ਅਰੋੜਾ, ਗੁਰਜਿੰਦਰ ਸਿੰਘ, ਹਰਵਿੰਦਰ ਸਿੰਘ ਬਿਲਗਾ, ਗੁਰਦੀਪ ਸਿੰਘ ਬਾਸੀ, ਮਨਜੀਤ ਸਿੰਘ ਬਾਸਰਕੇ, ਅਵਤਾਰ ਸਿੰਘ ਕੈਂਥ , ਜਸਵੀਰ ਸਿੰਘ, ਗੁਰਤੇਜ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਇਸ ਮੀਟਿੰਗ ਵਿੱਚ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ।

📣 शेयर करें: Facebook X Telegram LinkedIn लिंक कॉपी हो गया ✅

🔔 Vande Bharat News Alerts

नई प्रमुख खबरों की browser notification पाने के लिए Subscribe करें।

संबंधित और ताज़ा खबरें

Vande Bharat Live TV NewsVande Bharat Live TV News
A2Z सभी खबर सभी जिले की20 Sep

राधा अष्टमी पर श्री बंशीधर मंदिर में भव्य दधीकादो उत्सव व महा भंडारा

राधा अष्टमी पर श्री बंशीधर मंदिर में भव्य दधीकादो उत्सव व महा भंडारा हरि कीर्तन पर झूमे श्रद्धालु,…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की20 Sep

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित

कधवन पंचायत में गरीब, असहाय व दिव्यांग 30 जरूरतमंदों के बीच खाद्य सामग्री वितरित श्री बंशीधर नगर। कधवन…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार

कवलदाग जंगल से लूटी बाइक से सोनभद्र में डकैती, मुठभेड़ में आरोपी गिरफ्तार भवनाथपुर में हथियार के बल…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की19 Sep

सड़क हादसे ने छीन ली एक और जिंदगी, पत्रकार रजनीश कुमार उर्फ बंटी का निधन एक्स

सड़क हादसे ने छीन ली एक और जिंदगी, पत्रकार रजनीश कुमार उर्फ बंटी का निधन रमना (गढ़वा)। रमना…

पूरी खबर पढ़ें →
Vande Bharat Live TV NewsVande Bharat Live TV News
A2Z सभी खबर सभी जिले की18 Sep

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची

रांची में हर्षोल्लास के साथ संपन्न हुई विश्वकर्मा पूजा, श्रद्धालुओं ने की भगवान विश्वकर्मा की पूजा-अर्चना रांची। श्री…

पूरी खबर पढ़ें →
error: Content is protected !!