ਪੁਰਾਣੀ ਪੈਂਨਸ਼ਨ ਦੀ ਬਹਾਲੀ ਲਈ 23 ਅਗੱਸਤ ਨੂੰ ਐਨ ਪੀ ਐਸ ਮੁਲਾਜ਼ਮ ਮੁੱਖ ਮੰਤਰੀ ਦੇ ਪਿੰਡ ਸਤੌਜ ਵੱਲ ਕਰਨਗੇ ਕੂਚ:-ਵੇਦ ਰਾਜ, ਕੁਲਦੀਪ ਵਾਲੀਆ

ਜਲੰਧਰ:21 ਅਗੱਸਤ (ਪਰਮਿੰਦਰ ਸਿੰਘ )ਪੰਜਾਬ ਵਿੱਚ ਐਨ ਪੀ ਐਸ ਦੇ ਖ਼ਿਲਾਫ਼ ਲੜ ਰਹੀਆਂ ਮੁਲਾਜ਼ਮਾਂ ਦੀਆਂ ਤਿੰਨ ਪ੍ਰਮੁੱਖ ਜਥੇਬੰਦੀਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਬੈਨਰ ਹੇਠ 23 ਅਗੱਸਤ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵੱਲ ਲੱਖਾਂ ਮੁਲਾਜ਼ਮ ਕੂਚ ਕਰਨਗੇ।ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਆਗੂਆ ਵੱਲੋਂ ਦੱਸਿਆ ਗਿਆ ਕਿ ਸਾਂਝਾ ਮੰਚ ਵਲੋਂ 04 ਜੁਲਾਈ ਨੂੰ ਮੋਗਾ ਕਨਵੈਂਨਸ਼ਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪੁਰਾਣੀ ਪੈਨਸ਼ਨ ਬਹਾਲੀ ਤੇ ਚਰਚਾ ਕਰਨ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ ਤੇ ਉਨਾਂ ਦੀਆਂ ਕੁਰਸੀਆਂ ਵੀ ਸਟੇਜ ਉੱਤੇ ਲਗਾਈਆਂ ਗਈਆਂ ਸਨ ਤਾਂ ਜੋ ਪੰਜਾਬ ਦੇ ਐਨ ਪੀ ਐਸ ਦੀ ਸਕੀਮ ਤੋਂ ਪੀੜਿਤ ਪੰਜਾਬ ਦੇ ਲਗਭਗ ਢਾਈ ਲੱਖ ਮੁਲਾਜ਼ਮਾਂ ਨਾਲ ਨਿਆਂ ਹੋ ਸਕੇ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾ ਸਕੇ,ਪਰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਦੇ ਸੱਦੇ ਨੂੰ ਸਵੀਕਾਰ ਨਾ ਕਰਕੇ ਮੁਲਾਜ਼ਮ ਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਗਿਆ। ਆਗੂਆਂ ਵੱਲੋਂ ਦੱਸਿਆ ਗਿਆ ਕਿ ਹੁਣ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ 18 ਨਵੰਬਰ 2022 ਦੇ ਆਪਣੇ ਹੀ ਨੌਟੀਫਿਕੇਸ਼ਨ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਉਨਾਂ ਦੇ ਜੱਦੀ ਪਿੰਡ ਸਤੌਜ ਵੱਲ 23 ਅਗੱਸਤ 2026 ਨੂੰ ਵਿਸ਼ਾਲ ਮਾਰਚ ਕਰਦੇ ਹੋਏ ਰੋਸ ਪ੍ਰਗਟ ਕੀਤਾ ਜਾਵੇਗਾ। ਜਿਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਾਰਕੁਨ ਵੱਡੀ ਗਿਣਤੀ਼ਵਿੱਚ ਸ਼ਾਮਲ ਹੋਣਗੇ।ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਕੁਲਦੀਪ ਵਾਲੀਆ ਸਲਾਹਕਾਰ ਜ਼ਿਲ੍ਹਾ ਜਲੰਧਰ,ਕਨਵੀਨਰਵੇਦ ਰਾਜ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਲੰਧਰ ,ਕਰਨੈਲ ਫਿਲੌਰ, ਦਿਲਬਾਗ ਸਿੰਘ, ਪ੍ਰੇਮ ਖਲਵਾੜਾ,,ਸੰਦੀਪ ਰਾਜੋਵਾਲ, ਅਮਰਜੀਤ ਭਗਤ ਆਦਿ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਗਿਆ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨਾਂ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ,ਪਰ ਦੂਜੇ ਸੂਬਿਆਂ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਲੈਣ ਲਈ ਝੂਠ ਦਾ ਪੁਲੰਦਾ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਕਾਗਜੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜੋ ਅੱਜ ਤੱਕ ਵੀ ਲਾਗੂ ਕਰਕੇ ਪੁਰਾਣੀ ਪੈਂਨਸ਼ਨ ਬਹਾਲ ਕਰਨ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਐਨ ਪੀ ਐਸ ਪੀੜਤ ਮੁਲਾਜ਼ਮ ਹੁਣ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਬੈਠੇ ਹਨ ਤੇ ਉਹਨਾਂ ਦੇ ਸਬਰ ਨੂੰ ਹੋਰ ਨਾ ਪਰਖਿਆ ਜਾਵੇ। ਹੁਣ ਪੰਜਾਬ ਦੇ ਮੁਲਾਜ਼ਮਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਿਆ ਹੈ ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਹੁਣ ਪੰਜਾਬ ਦੇ ਮੁਲਾਜ਼ਮ ਹਰ ਹਾਲਤ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾ ਕੇ ਰਹਿਣਗੇ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸੰਦੀਪ ਢਾਕਾ,ਅਜੇ ਸਿੰਘ, ਮੁਕੇਸ਼ ਕੁਮਾਰ, ਕੁਲਵਿੰਦਰ ਕੁਮਾਰ, ਕੁਲਵੀਰ ਕੰਦੋਲਾ,ਕਸਤੂਰੀ ਲਾਲ, ਸੰਦੀਪ ਉਪਲ, ਧਰਮਪਾਲ ਚੂਹੇਕੀ,ਸੁਖਵਿੰਦਰ ਰਾਮ ਗੁਰਾਇਆਂ,ਧਰਮਿੰਦਰਜੀਤ ਸਿੰਘ, ਅਮਨਦੀਪ ਸਿੰਘ, ਜਸਵੀਰ ਸਿੰਘ, ਲੇਖਰਾਜ ਪੰਜਾਬੀ,ਰਣਜੀਤ ਸਿੰਘ, ਰਜਿੰਦਰ ਕੁਮਾਰ, ਅਸ਼ੋਕ ਕੁਮਾਰ, ਸੁਸ਼ੀਲ ਕੁਮਾਰ,ਪ੍ਰਦੀਪ ਕੁਮਾਰ, ਰਮਨ ਕੁਮਾਰ, ਰਵਿੰਦਰ ਕੁਮਾਰ, ਹਰਵਿੰਦਰ ਦਾਸ, ਜਨਕ ਰਾਜ, ਰਜੇਸ਼ ਕੁਮਾਰ, ਰਕੇਸ਼ ਠਾਕੁਰ, ਰਵੀ ਕੁਮਾਰ ਆਦਿ ਹਾਜਰ ਸਨ ।
🔔 Vande Bharat News Alerts
नई प्रमुख खबरों की browser notification पाने के लिए Subscribe करें।


