ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਖੂਨਦਾਨ ਕੈਂਪ ਲਗਾਇਆ
🔔 Vande Bharat News Alerts
नई प्रमुख खबरों की browser notification पाने के लिए Subscribe करें।


ਜਲੰਧਰ, 9 ਅਕਤੂਬਰ (ਪਰਮਿੰਦਰ ਸਿੰਘ ): ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਸਵੈ ਇੱਛਤ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਮੇਜਰ (ਡਾ.) ਵਰੁਣ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਖੂਨ ਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਜਿਸ ਨਾਲ ਕਿਸੇ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਖੂਨਦਾਨ ਵਰਗੇ ਮਨੁੱਖਤਾ ਦੇ ਭਲੇ ਦੇ ਕਾਰਜਾਂ ਅਤੇ ਹੋਰ ਸਮਾਜ ਸੇਵਾ ਦੇ ਕੰਮਾਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਕੈਂਪ ਵਿਚ 30 ਦੇ ਕਰੀਬ ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕਾਲਜ ਦੇ ਓ.ਐਸ.
ਡੀ. ਡਾ.
ਨਵਜੋਤ ਕੌਰ ਨੇ ਸਹਾਇਕ ਕਮਿਸ਼ਨਰ ਦਾ ਸੰਸਥਾ ਵਿਖੇ ਪਹੁੰਚਣ ‘ਤੇ ਸਵਾਗਤ ਕੀਤਾ। ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਸੁਰਜੀਤ ਲਾਲ, ਲੇਖਾਕਾਰ ਨੇਕ ਰਾਮ, ਸਿਵਲ ਹਸਪਤਾਲ ਦੀ ਮੈਡੀਕਲ ਟੀਮ ਦੇ ਡਾ.
ਰੁਪਿੰਦਰ ਕੌਰ, ਕਾਊਂਸਲਰ ਅਜੇ ਕੁਮਾਰ, ਸਟਾਫ਼ ਨਰਸ ਗਗਨਦੀਪ ਕੌਰ, ਲੈਬ ਟੈਕਨੀਸ਼ਅਨ ਰਣਜੀਤ ਕੌਰ ਅਤੇ ਪ੍ਰਿੰਸ ਵੀ ਮੌਜੂਦ ਸਨ।
नई प्रमुख खबरों की browser notification पाने के लिए Subscribe करें।

नूह मे SIR के तहत तीन दिन में 2501 लंबित मामलों की हुई सुनवाई। नूंह, 9 अक्टूबर। जिला…
पूरी खबर पढ़ें →
*एसडीएम मोनालिसा जौहरी ने रामलीला मेला मैदान का किया निरीक्षण* साफ-सफाई, सुरक्षा और व्यवस्थाओं को दुरुस्त रखने के…
पूरी खबर पढ़ें →
ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ 10 ਅਕਤੂਬਰ ਨੂੰ ਮੁਲਾਜ਼ਮਾਂ ਦੀ ਰੈਲੀ ਪ੍ਰਤੀਕ ਸੇਠੀ......ਭਾਰਤ ਨਿਊਜ਼ ਫਰੀਦਕੋਟ ਡੀਏ ਜਾਰੀ ਕਰਨ,…
पूरी खबर पढ़ें →
बस्ती। वाल्टरगंज थाना क्षेत्र के भिटिया-हरदिया मार्ग पर स्थित गोविंद नगर रेलवे क्रॉसिंग पर रेलवे प्रशासन द्वारा आवश्यक…
पूरी खबर पढ़ें →
महोबा में सपा नेताओं के खिलाफ मुकदमा दर्ज, बिना अनुमति जुलूस निकालने का आरोप आल्हा चौक पर मुख्य…
पूरी खबर पढ़ें →
सागर।वंदे भारत लाइव टीवी न्यूज रिपोर्टर सुशील द्विवेदी 8225072664 * मप्र जन अभियान परिषद सागर विकासखंड में सागर…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।