ਰੋਟਰੀ ਕਲੱਬ ਫਰੀਦਕੋਟ ਵੱਲੋਂ ਲਗਾਇਆ ਜਾਵੇਗਾ ਦੰਦਾਂ ਦੀ ਜਾਂਚ ਅਤੇ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੈਂਪ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ…… ਵੰਡੇ ਭਾਰਤ ਨਿਊਜ਼ ਫਰੀਦਕੋਟ…….ਫਰੀਦਕੋਟ, ਰੋਟਰੀ ਕਲੱਬ ਫਰੀਦਕੋਟ ਵੱਲੋਂ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ 17 ਅਕਤੂਬਰ 2026, ਦਿਨ ਸ਼ਨੀਵਾਰ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ, ਤਲਵੰਡੀ ਬਾਈਪਾਸ ਰੋਡ, ਫਰੀਦਕੋਟ ਵਿਖੇ ਦੰਦਾਂ ਦੀ ਜਾਂਚ ਅਤੇ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਫਰੀਦਕੋਟ ਦੇ ਪ੍ਰਧਾਨ ਰੋਟੇਰੀਅਨ ਦਵਿੰਦਰ ਸਿੰਘ ਅਤੇ ਸਕੱਤਰ ਰੋਟੇਰੀਅਨ ਕੇ.ਪੀ. ਸਿੰਘ ਸਰਾਂ ਨੇ ਦੱਸਿਆ ਕਿ ਕਲੱਬ ਵੱਲੋਂ ਸਮੇਂ-ਸਮੇਂ 'ਤੇ ਲੋਕ ਭਲਾਈ ਅਤੇ ਸਿਹਤ ਸੰਭਾਲ ਨਾਲ ਸਬੰਧਤ ਪ੍ਰੋਜੈਕਟ ਉਲੀਕੇ ਜਾਂਦੇ ਹਨ।
ਇਸੇ ਲੜੀ ਤਹਿਤ ਲਗਾਏ ਜਾ ਰਹੇ ਕੈਂਪ ਦੌਰਾਨ ਦੰਦਾਂ ਦੀ ਜਾਂਚ ਕੀਤੀ ਜਾਵੇਗੀ, ਜਦਕਿ ਪ੍ਰਸਿੱਧ ਡਾਕਟਰ ਨਿਸ਼ੀ ਗਰਗ ਵੱਲੋਂ ਔਰਤਾਂ ਦੀ ਸਿਹਤ ਸੰਭਾਲ, ਸਿਹਤ ਸਬੰਧੀ ਸਮੱਸਿਆਵਾਂ ਅਤੇ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਪ੍ਰੋਜੈਕਟ ਚੇਅਰਮੈਨ ਰੋਟੇਰੀਅਨ ਗਿਰੀਸ਼ ਸੁਖੀਜਾ ਅਤੇ ਪ੍ਰੋਜੈਕਟ ਕੋ-ਚੇਅਰਮੈਨ ਰੋਟੇਰੀਅਨ ਅਰਵਿੰਦ ਛਾਬੜਾ ਨੇ ਕਿਹਾ ਕਿ ਅਜਿਹੇ ਸਿਹਤ ਜਾਗਰੂਕਤਾ ਪ੍ਰੋਗਰਾਮ ਸਮਾਜ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਬਿਮਾਰੀਆਂ ਦੀ ਰੋਕਥਾਮ ਅਤੇ ਸਮੇਂ ਸਿਰ ਸਿਹਤ ਜਾਂਚ ਕਰਵਾਉਣ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।
ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਰੋਟਰੀ ਕਲੱਬ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਅਤੇ ਸਮਾਜ ਦੇ ਹਰ ਵਰਗ ਤੱਕ ਸਿਹਤ ਸਹੂਲਤਾਂ ਅਤੇ ਜਾਗਰੂਕਤਾ ਪਹੁੰਚਾਉਣਾ ਹੈ। ਉਨ੍ਹਾਂ ਸਮੂਹ ਰੋਟੇਰੀਅਨ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਜ ਸੇਵੀ ਪ੍ਰੋਜੈਕਟ ਵਿੱਚ ਸਮੇਂ ਸਿਰ ਪਹੁੰਚ ਕੇ ਆਪਣਾ ਵੱਡਮੁੱਲਾ ਸਹਿਯੋਗ ਦੇਣ ਅਤੇ ਕੈਂਪ ਨੂੰ ਸਫਲ ਬਣਾਉਣ।
ਅੰਤ ਵਿੱਚ ਕਲੱਬ ਦੇ ਸਕੱਤਰ ਰੋਟੇਰੀਅਨ ਕੇ.ਪੀ. ਸਿੰਘ ਸਰਾਂ ਨੇ ਸਮੂਹ ਮੈਂਬਰਾਂ ਨੂੰ ਕੈਂਪ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਇਸ ਲੋਕ ਭਲਾਈ ਕਾਰਜ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
नई प्रमुख खबरों की browser notification पाने के लिए Subscribe करें।
Vande Bharat Live TV News**नगर निगम पाली ने आमजन से अतिक्रमण हटाने की अपील की** पाली, 16 अक्टूबर। नगर निगम पाली द्वारा…
पूरी खबर पढ़ें →
आगरा में पुलिस पर लगे गंभीर आरोप घटना थाना रकाबगंज क्षेत्र के रावली की है। आगरा में पुलिस…
पूरी खबर पढ़ें →
जोधपुर : मुख्यमंत्री भजनलाल शर्मा ने कहा कि भारतीय संस्कृति कर्तव्यों पर आधारित रही है और इन्हीं कर्तव्यों…
पूरी खबर पढ़ें →
*ब्रेकिंग न्यूज़ अयोध्या* *अनूप कुमार रिपोर्टर अयोध्या* *अयोध्या* पावन नवरात्रि के अवसर पर धर्मनगरी अयोध्या में भक्ति का…
पूरी खबर पढ़ें →
करनाल के सेक्टर 12 के पास मेन रोड पर दो बाइको मे जबरदस्त टककर हुई जिसमे दोनो बाइक…
पूरी खबर पढ़ें →
जोधपुर : शहर जिला कांग्रेस कमेटी के प्रवक्ता डॉ.संजय गौड ने बताया कि हाल ही में प्रदेश भाजपा…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।