ਨਗਰ ਸੁਧਾਰ ਕਮੇਟੀ ਫਰੀਦਕੋਟ ਦੇ ਵਫਦ ਨੇ ਮੈਡੀਕਲ ਦੇ ਸੁਪਰਡੈਂਟ ਡਾਕਟਰ ਅਮਰਬੀਰ ਸਿੰਘ ਬੋਪਰਾਏ ਨਾਲ ਕੀਤੀ ਮੁਲਾਕਾਤ

ਪ੍ਰਤੀਕ ਸੇਠੀ ਰਿਪੋਟਰ……. ਵੰਦੇ ਭਾਰਤ ਨਿਊਜ਼ ਫਰੀਦਕੋਟ……..ਨਗਰ ਸੁਧਾਰ ਕਮੇਟੀ ਫਰੀਦਕੋਟ ਦੇ ਇੱਕ ਵਫ਼ਦ ਨੇ ਕਮੇਟੀ ਦੇ ਕਨਵੀਨਰ ਐਡਵੋਕੇਟ ਰਾਜ ਕੁਮਾਰ ਗੁਪਤਾ ਦੀ ਅਗਵਾਈ ਹੇਠ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਦੇ ਮੈਡੀਕਲ ਸੁਪਰਡੈਂਟ ਡਾ. ਅਮਰਬੀਰ ਸਿੰਘ ਬੋਪਾਰਾਏ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਐਡਵੋਕੇਟ ਰਾਜ ਕੁਮਾਰ ਗੁਪਤਾ ਨੇ ਕਿਹਾ ਕਿ ਨਗਰ ਸੁਧਾਰ ਕਮੇਟੀ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਢੁੱਕਵਾਂ ਹੱਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਫਰੀਦਕੋਟ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਪਹੁੰਚਦੇ ਹਨ। ਇਸ ਲਈ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਮੀਟਿੰਗ ਦੌਰਾਨ ਮੈਡੀਕਲ ਸੁਪਰਡੈਂਟ ਡਾ. ਅਮਰਬੀਰ ਸਿੰਘ ਬੋਪਾਰਾਏ ਨੇ ਵਫ਼ਦ ਦੇ ਮੈਂਬਰਾਂ ਨੂੰ
ਖੜ੍ਹਨਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦੇ ਹੱਲ ਲਈ ਹਸਪਤਾਲ ਵਿੱਚ ਟੋਕਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ । ਹੁਣ ਮਰੀਜ਼ਾਂ ਨੂੰ ਟੋਕਨ ਦਿੱਤੇ ਜਾਂਦੇ ਹਨ ਅਤੇ ਡਿਸਪਲੇਅ ਸਕਰੀਨ ਉੱਤੇ ਟੋਕਨ ਨੰਬਰ ਆਉਣ 'ਤੇ ਮਰੀਜ਼ ਆਪਣੀ ਪਰਚੀ ਬਣਵਾ ਸਕਦੇ ਹਨ। ਇਸ ਨਾਲ ਮਰੀਜ਼ਾਂ ਨੂੰ ਲੰਬੀਆਂ ਕਤਾਰਾਂ ਵਿੱਚ ਖੜ੍ਹਨ ਤੋਂ ਰਾਹਤ ਮਿਲੀ ਹੈ । ਡਾ. ਬੋਪਾਰਾਏ ਨੇ ਅੱਗੇ ਦੱਸਿਆ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਸਕੈਨਰ ਵੀ ਲਗਾਏ ਜਾ
ਹਸਪਤਾਲ ਵਿੱਚ ਹੁਣ ਤੱਕ ਕੀਤੇ ਗਏ ਵੱਖ-ਵੱਖ ਸੁਧਾਰਾਂ ਅਤੇ ਮਰੀਜ਼ਾਂ ਦੀ ਸਹੂਲਤ ਲਈ ਚੁੱਕੇ ਗਏ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਹਿਲਾਂ ਮਰੀਜ਼ਾਂ ਨੂੰ ਡਾਕਟਰ ਕੋਲ ਜਾਂਚ ਕਰਵਾਉਣ ਲਈ ਪਰਚੀ ਬਣਵਾਉਣ ਸਮੇਂ ਲੰਬੀਆਂ ਕਤਾਰਾਂ ਵਿੱਚ
ਰਹੇ ਹਨ, ਜਿਸ ਨਾਲ ਹਸਪਤਾਲ ਦੀ ਕਾਰਜਪ੍ਰਣਾਲੀ ਹੋਰ ਸੁਚਾਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਦਵਾਈਆਂ ਦੀ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ
ਸਪਲਾਈ ਨਾਲ ਸਬੰਧਤ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਂਦਾ ਹੈ ਤਾਂ ਜੋ ਮਰੀਜ਼ਾਂ ਅਤੇ ਹਸਪਤਾਲ ਦੇ ਕੰਮਕਾਜ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਡਾ. ਅਮਰਬੀਰ ਸਿੰਘ ਬੋਪਾਰਾਏ ਵੱਲੋਂ ਹਸਪਤਾਲ ਵਿੱਚ ਕੀਤੇ ਗਏ ਕਈ ਅਜਿਹੇ ਸੁਧਾਰਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ, ਜਿਨ੍ਹਾਂ ਸਬੰਧੀ ਕਮੇਟੀ ਮੈਂਬਰਾਂ ਨੂੰ ਪਹਿਲਾਂ ਪੂਰੀ ਜਾਣਕਾਰੀ ਨਹੀਂ ਸੀ। ਵਫ਼ਦ ਦੇ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਮੀਟਿੰਗ ਨੂੰ ਬਹੁਤ ਹੀ ਸਾਰਥਕ ਅਤੇ ਤਸੱਲੀਬਖ਼ਸ਼ ਦੱਸਿਆ।
ਤਹਿਤ ਹਸਪਤਾਲ ਦੇ ਸਬੰਧਤ ਕਰਮਚਾਰੀ ਇਹ ਯਕੀਨੀ ਬਣਾਉਂਦੇ ਹਨ ਕਿ ਡਾਕਟਰ ਵੱਲੋਂ ਲਿਖੀਆਂ ਗਈਆਂ ਉਪਲਬਧ ਮੁਫ਼ਤ ਦਵਾਈਆਂ ਮਰੀਜ਼ਾਂ ਨੂੰ ਪ੍ਰਾਪਤ ਹੋਣ।
ਮੈਡੀਕਲ ਸੁਪਰਡੈਂਟ ਨੇ ਦੱਸਿਆ ਕਿ ਹਸਪਤਾਲ ਵਿੱਚ ਪੀਣ ਵਾਲੇ ਪਾਣੀ ਸਬੰਧੀ ਆ ਰਹੀ ਸਮੱਸਿਆ ਦਾ ਵੀ ਹੱਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਮਰੀਜ਼ ਨੂੰ ਇਲਾਜ ਜਾਂ ਹਸਪਤਾਲ ਦੀਆਂ ਸਹੂਲਤਾਂ ਸਬੰਧੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕਰਨ ਲਈ ਯਤਨ ਕੀਤੇ ਜਾਂਦੇ ਹਨ। ਬਿਜਲੀ
ਐਡਵੋਕੇਟ ਰਾਜ ਕੁਮਾਰ ਗੁਪਤਾ ਨੇ ਕਿਹਾ ਕਿ ਨਗਰ ਸੁਧਾਰ ਕਮੇਟੀ ਫਰੀਦਕੋਟ ਲੋਕ ਹਿੱਤਾਂ ਨਾਲ ਜੁੜੇ ਮਸਲਿਆਂ ਨੂੰ ਭਵਿੱਖ ਵਿੱਚ ਵੀ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੀ ਰਹੇਗੀ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਮਰੀਜ਼ਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਅਤੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਰੀਜ਼ਾਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮਹੱਤਵਪੂਰਨ ਮੀਟਿੰਗ ਦੌਰਾਨ ਵਧੀਕ ਮੈਡੀਕਲ ਸੁਪਰਡੈਂਟ ਡਾ. ਸ਼ਮੀਰ ਮੌਂਗਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਨਗਰ ਸੁਧਾਰ ਕਮੇਟੀ ਫਰੀਦਕੋਟ ਦੇ ਕੋ-ਕਨਵੀਨਰ ਕੇ.ਪੀ.ਐੱਸ. ਸਰਾਂ, ਕੈਸ਼ੀਅਰ ਅਮਰਜੀਤ ਸਿੰਘ ਵਾਲੀਆ, ਪ੍ਰੋਜੈਕਟ ਕੋਆਰਡੀਨੇਟਰ ਰਣਜੀਤ ਸਿੰਘ ਸੰਧੂ ਅਤੇ ਗਗਨਦੀਪ ਸਿੰਘ ਮਠਾੜੂ ਤੋਂ ਇਲਾਵਾ ਪ੍ਰਤੀਕ ਸੇਠੀ ਵੀ ਹਾਜ਼ਰ ਸਨ। ਇਸ ਮੁਲਾਕਾਤ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਨਗਰ ਸੁਧਾਰ ਕਮੇਟੀ ਫਰੀਦਕੋਟ ਦੇ ਕਨਵੀਨਰ ਐਡਵੋਕੇਟ ਰਾਜ ਕੁਮਾਰ ਗੁਪਤਾ ਵੱਲੋਂ ਸਾਂਝੀ ਕੀਤੀ ਗਈ।
🔔 Vande Bharat News Alerts
नई प्रमुख खबरों की browser notification पाने के लिए Subscribe करें।





