ਫਰੀਦਕੋਟ ਦੇ ਡਿਪਟੀ ਕਮਿਸ਼ਨਰ ਜੀ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰ ਦੇ ਦਿੱਤੇ ਆਦੇਸ਼
🔔 Vande Bharat News Alerts
नई प्रमुख खबरों की browser notification पाने के लिए Subscribe करें।

ਪ੍ਰਤੀਕ ਸੇਠੀ ਰਿਪੋਰਟ….. ਵੰਦੇ ਭਾਰਤ ਨਿਊਜ਼ ਫਰੀਦਕੋਟ
ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਆਸ਼ੂਤੋਸ਼ ਦੱਤ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਅਤੇ ਲੰਬਿਤ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਅਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਜ਼ਿੰਮੇਵਾਰੀ ਨਾਲ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਵੀ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਸ. ਰਜਿੰਦਰ ਸਿੰਘ ਐਸਡੀਐਮ ਕੋਟਕਪੂਰਾ, ਵਿਕਰਮਜੀਤ ਸਿੰਘ ਐਸਡੀਐਮ ਜੈਤੋ, ਈਓ ਕੋਟਕਪੂਰਾ/ ਫਰੀਦਕੋਟ ਸ਼੍ਰੀ ਅੰਮ੍ਰਿਤ ਲਾਲ, ਈਓ ਜੈਤੋ ਮਨਿੰਦਰਪਾਲ ਸਿੰਘ, ਰਿਸ਼ਬ ਡੀਡੀਪੀਓ ਫਰੀਦਕੋਟ ਸ਼ਮਿੰਦਰ ਸਿੰਘ ਐਕਸੀਅਨ ਚੇਅਰਮੈਨ ਵਪਾਰ ਮੰਡਲ ਸ੍ਰੀ ਨਰੇਸ਼ ਸਿੰਗਲਾ, ਚੇਅਰਮੈਨ ਵਪਾਰ ਮੰਡਲ ਗੁਰਪ੍ਰੀਤ ਕੌਰ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
नई प्रमुख खबरों की browser notification पाने के लिए Subscribe करें।

*विधिक माप विज्ञान विभाग ने मिठाई की दुकानों का किया निरीक्षण* *दो फर्मों पर लगाया 6 हजार रुपये…
पूरी खबर पढ़ें →
जिला कलेक्टर कमर चौधरी एवं जिला पुलिस अधीक्षक राजेश मीणा नदबई के ग्राम कटारा में मतदान केंद्र का…
पूरी खबर पढ़ें →
उदयपुर (राजस्थान) से निशांत पंडित की रिपोर्ट देबारी में ट्रक की चपेट में आने से बुजुर्ग की दर्दनाक…

तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।