ਇਲੈਕਟ੍ਰੋਨਿਕ ਯੂਨੀਅਨ ਫਰੀਦਕੋਟ ਦੀ ਅਹਿਮ ਮੀਟਿੰਗ, ਗੌਰਵ ਸੇਠੀ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਵੰਦੇ ਭਾਰਤ ਨਿਊਜ਼ ਫਰੀਦਕੋਟ: ਇਲੈਕਟ੍ਰੋਨਿਕ ਯੂਨੀਅਨ ਫਰੀਦਕੋਟ ਵੱਲੋਂ ਅੱਜ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼ਹਿਰ ਦੇ ਤਕਰੀਬਨ 25 ਦੁਕਾਨਦਾਰਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਗੌਰਵ ਸੇਠੀ ਨੂੰ ਇਲੈਕਟ੍ਰੋਨਿਕ ਯੂਨੀਅਨ ਫਰੀਦਕੋਟ ਦਾ ਪ੍ਰਧਾਨ ਚੁਣਿਆ ਗਿਆ।
ਇਸ ਤੋਂ ਇਲਾਵਾ ਅਮਨਦੀਪ ਸਿੰਘ, ਅਮਿਤ ਨਰੂਲਾ, ਨਵਦੀਪ ਸਿੰਘ, ਦਵਿੰਦਰ ਪਾਲ ਢੀਂਗਰਾ ਅਤੇ ਵਰਿੰਦਰ ਸਿੰਘ ਨੂੰ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ, ਜੋ ਯੂਨੀਅਨ ਦੇ ਕੰਮਕਾਜ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਧਾਨ ਨਾਲ ਮਿਲ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
ਇਸ ਮੌਕੇ ਯੂਨੀਅਨ ਦੇ ਚੇਅਰਮੈਨ ਅਮਰ ਕੁਮਾਰ ਬੀਨੂ ਜੀ ਨੇ ਨਵ-ਨਿਯੁਕਤ ਪ੍ਰਧਾਨ ਅਤੇ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਅਨ ਦਾ ਮੁੱਖ ਮਕਸਦ ਸਾਰੇ ਦੁਕਾਨਦਾਰਾਂ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਇਕੱਠੇ ਰੱਖਣਾ ਅਤੇ ਹਰ ਔਖੇ-ਸੌਖੇ ਸਮੇਂ ਇੱਕ-ਦੂਜੇ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਹੈ।
ਨਵ-ਨਿਯੁਕਤ ਪ੍ਰਧਾਨ ਗੌਰਵ ਸੇਠੀ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਯੂਨੀਅਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਡੀਲਰ ਜਾਂ ਦੁਕਾਨਦਾਰ ਨੂੰ ਆਪਣੇ ਕਾਰੋਬਾਰ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਯੂਨੀਅਨ ਉਸ ਦੀ ਮਦਦ ਲਈ ਹਮੇਸ਼ਾ ਤੱਤਪਰ ਰਹੇਗੀ।
ਮੀਟਿੰਗ ਦੌਰਾਨ ਸਾਰੇ ਮੈਂਬਰਾਂ ਵੱਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਇਹ ਵੀ ਫੈਸਲਾ ਕੀਤਾ ਗਿਆ ਕਿ ਯੂਨੀਅਨ ਦੀ ਮੀਟਿੰਗ ਹਰ ਮਹੀਨੇ ਨਿਯਮਿਤ ਤੌਰ 'ਤੇ ਕੀਤੀ ਜਾਵੇਗੀ, ਤਾਂ ਜੋ ਆਪਸੀ ਵਿਚਾਰ-ਵਟਾਂਦਰੇ ਰਾਹੀਂ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਅਤੇ ਆਪਸੀ ਪਿਆਰ, ਸਹਿਯੋਗ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਅੰਤ ਵਿੱਚ ਅਮਨਦੀਪ ਸਿੰਘ ਨੇ ਮੀਟਿੰਗ ਵਿੱਚ ਪਹੁੰਚੇ ਸਮੂਹ ਦੁਕਾਨਦਾਰਾਂ, ਮੈਂਬਰਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਲੈਕਟ੍ਰੋਨਿਕ ਯੂਨੀਅਨ ਫਰੀਦਕੋਟ ਵੱਲੋਂ ਨਵ-ਨਿਯੁਕਤ ਪ੍ਰਧਾਨ ਅਤੇ ਪੰਜ ਮੈਂਬਰੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਹਾਰਦਿਕ ਵਧਾਈਆਂ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ।
नई प्रमुख खबरों की browser notification पाने के लिए Subscribe करें।
Vande Bharat Live TV Newsरेल.यात्रियों की सुविधा और ट्रेनों में कन्फर्म सीट उपलब्ध करवाने के उद्देश्य से दपूम. रेलवे प्रशासन नें दो…
पूरी खबर पढ़ें →
बृहस्पतिवार 19 नवम्बर 2026 वाराणसी बनारस रेलवे स्टेशन पर वन्यजीव तस्करी का भंडाफोड़, 23 संरक्षित कछुओं के साथ…
पूरी खबर पढ़ें →
गौरव शर्मा वंदे भारत न्यूज़ | टोंक जिले की मालपुरा तहसील के लांबाहरिसिंह से इस वक्त की दुखद…
पूरी खबर पढ़ें →
मोदन सेन महाराज की जयंती पर एकजुटता का संदेश, हलवाई समाज ने धूमधाम से मनाया जन्मोत्सव रिपोर्ट: सुरेश…
पूरी खबर पढ़ें →
⚡ सांसद और नेताओं के क्षेत्र में भी बिजली विभाग की लापरवाही! नगर पंचायत पाली में जगह-जगह खुले…
पूरी खबर पढ़ें →
Vande Bharat Live TV Newsबैराज मार्ग से आजाद मार्ग के बीच तैयार आर ओ बी को शुरू हुए अधिक दिन भी नहीं…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।