ਫਰੀਦਕੋਟ: 27 ਨਵੰਬਰ ਨੂੰ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ
🔔 Vande Bharat News Alerts
नई प्रमुख खबरों की browser notification पाने के लिए Subscribe करें।


ਪ੍ਰਤੀਕ ਸੇਠੀ ਰਿਪੋਰਟ ਵੰਦੇ ਭਾਰਤ ਨਿਊਜ਼ ਫਰੀਦਕੋਟ: 27 ਨਵੰਬਰ 2026 ਨੂੰ ਰਾਤ 8 ਵਜੇ ਕੋਟਕਪੂਰਾ ਵਿਖੇ ਪੰਜਾਬ ਸਰਕਾਰ ਵਲੋਂ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਇਸ ਅਭਿਆਸ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ. ਜਸਪਾਲ ਸਿੰਘ ਬਰਾੜ, ਮੈਡਮ ਅੰਜਨਾ ਕੌਸਲ, ਡਾ. ਹਰਜਿੰਦਰ ਗਾਂਧੀ, ਮਨੀਸ਼ ਕੁਮਾਰ ਐਸ.ਪੀ., ਨਿਰਮਲ ਸਿੰਘ, ਜਗਤਾਰ ਸਿੰਘ, ਰਿਸ਼ੀ ਪਲਤਾ ਅਤੇ ਰਾਜਨ ਜੈਨ ਸਮੇਤ ਕਈ ਅਧਿਕਾਰੀ ਹਾਜ਼ਰ ਰਹੇ।
ਸ਼ਾਮ 6 ਵਜੇ ਲੋਕਾਂ ਨੂੰ ਸਿਵਲ ਡਿਫੈਂਸ ਅਤੇ ਐਨ.ਡੀ.ਆਰ.ਐਫ ਵੱਲੋਂ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਦੀ ਟਰੇਨਿੰਗ ਦਿੱਤੀ ਜਾਵੇਗੀ। ਮੌਕ ਡਰਿੱਲ ਦੀ ਸ਼ੁਰੂਆਤ 'ਏਅਰ ਰੇਡ ਵਾਰਨਿੰਗ' ਸਾਇਰਨ ਨਾਲ ਹੋਵੇਗੀ ਅਤੇ ਕੋਟਕਪੂਰਾ ਵਿੱਚ ਬਲੈਕਆਊਟ ਲਾਗੂ ਕੀਤਾ ਜਾਵੇਗਾ। ਹਸਪਤਾਲਾਂ ਅਤੇ ਜ਼ਰੂਰੀ ਸੇਵਾਵਾਂ ਬੰਦ ਨਹੀਂ ਹੋਣਗੀਆਂ। ਮੌਕ ਡਰਿੱਲ ਦੇ ਅੰਤ ਵਿੱਚ 'ਆਲ ਕਲੀਅਰ' ਦਾ ਸਾਇਰਨ ਵੱਜੇਗਾ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਨਿਯਮਤ ਅਭਿਆਸ ਹੈ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਡਰ ਜਾਂ ਪੈਨਿਕ ਕਰਨ ਦੀ ਲੋੜ ਨਹੀਂ।
नई प्रमुख खबरों की browser notification पाने के लिए Subscribe करें।

भरतपुर रुदावल रुदावल नव निर्वाचित सरपंच सुभाष कटारा ने किया पदभार ग्रहण
पूरी खबर पढ़ें →
दिनांक : २३ नोव्हेंबर २०२६ | Dr. Pintu Paul Distric Repoter Vande Bharat Live Tv आई-वडिलांकडे दुर्लक्ष केलं…
पूरी खबर पढ़ें →
*धौला में नवनिर्वाचित सरपंच संज्या, उपसरपंच सत्यप्रकाश व वार्ड पंचों ने वैदिक मंत्रोच्चार से किया कार्य ग्रहण* *त्रिवेणीधाम…
पूरी खबर पढ़ें →
गुरबाणी और शबद-कीर्तन से गूंजा माधव नगर, श्रद्धा के साथ निकली ‘गुरु की मेहर वाली प्रभात फेरी’ श्री…
पूरी खबर पढ़ें →
सागर, वन्दे भारत लाइव टीवी न्यूज रिपोर्टर सुशील द्विवेदी,8225072664* मुख्यमंत्री डॉ. मोहन यादव की अध्यक्षता में हुई कैबिनेट…
पूरी खबर पढ़ें →
Vande Bharat Live TV Newsमुहम्मदाबाद गोहना: नगर पंचायत के कबीराबाद वार्ड नंबर 10 में पब्लिक बालिका इंटर कॉलेज के सामने रास्ते की…
पूरी खबर पढ़ें →
तेज़ खबरें सीधे अपने मोबाइल की Home Screen पर पाएँ।
App केवल Vande Bharat Live TV News की official website से install करें।